09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਕੋਟਕਪੂਰਾ, 8 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੇ ਮਕਸਦ ਨਾਲ ਚੌਥਾ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕਾਲਜ ਵਲੋਂ ਪਹਿਲਾਂ ਤੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਇਹ ਵੋਟਰ ਰਜਿਸਟ੍ਰੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਦਰਜ ਕਰਵਾਉਣਾ ਅਤੇ ਲੋਕਤੰਤਰ ਦੀ ਮਜ਼ਬੂਤੀ ਵਿਚ ਉਨ੍ਹਾਂ ਦੀ ਭਾਗੀਦਾਰੀ ਸੁਨਿਸ਼ਚਿਤ ਕਰਨਾ ਹੈ।

ਅਜੀਤ ਡੈਸਕ 09-09-2026
ਕੋਟਕਪੂਰਾ, 8 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੇ ਮਕਸਦ ਨਾਲ ਚੌਥਾ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕਾਲਜ ਵਲੋਂ ਪਹਿਲਾਂ ਤੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਇਹ ਵੋਟਰ ਰਜਿਸਟ੍ਰੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਦਰਜ ਕਰਵਾਉਣਾ ਅਤੇ ਲੋਕਤੰਤਰ ਦੀ ਮਜ਼ਬੂਤੀ ਵਿਚ ਉਨ੍ਹਾਂ ਦੀ ਭਾਗੀਦਾਰੀ ਸੁਨਿਸ਼ਚਿਤ ਕਰਨਾ ਹੈ। ਸਮਾਗਮ ਵਿਚ ਕਾਲਜ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਅਤੇ ਸਵੀਪ ਕਮੇਟੀ ਕਨਵੀਨਰ ਜਰਨੈਲ ਸਿੰਘ, ਡਾ. ਅੰਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ। ਕੈਂਪ ਦੇ ਮੁੱਖ ਮਹਿਮਾਨ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਸਨ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ-6 ਭਰਨ ਦੀ ਪ੍ਰਕਿਰਿਆ ਬੀ.ਐਲ.ਓ ਮਾਸਟਰ ਪਰਮਿੰਦਰ ਸਿੰਘ ਵਲੋਂ ਸਮਝਾਈ ਗਈ।
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ‘ਖੇਡਾਂ ਵਤਨ ਪੰਜਾਬ ਦੀਆਂ 2026’ ਦਾ ਆਗਾਜ਼ ਅਗਲੀ ਖ਼ਬਰ ਔਰਤ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਵਲੋਂ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।