09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੋਹਨਜੀਤ ਸ਼ੇਰੋ ’ਤੇ ਹੋਏ ਪੁਲਿਸ ਤਸ਼ੱਦਦ ਖ਼ਿਲਾਫ ਲੋਕ ਜਨਸ਼ਕਤੀ ਪਾਰਟੀ ਨੇ ਸ਼ਹਿਰ ’ਚ ਕੀਤਾ ਰੋਸ ਮਾਰਚ

ਮਲੋਟ, 8 ਸਤੰਬਰ (ਪਾਟਿਲ)-ਪੰਜਾਬ ਸਕੱਤਰੇਤ ਤੇ ਮਨਿਸਟੀਰੀਅਲ ਸਟਾਫ਼ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਸੁਖਚੈਨ ਸਿੰਘ ਖਹਿਰਾ ਅਤੇ ਹੋਰ ਮੁਲਾਜ਼ਮ ਮੰਚ ਦੇ ਆਗੂਆਂ ਦੀ ਅਗਵਾਈ ਹੇਠ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ। ਇਸੇ ਸੰਬੰਧ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੰਚ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੇ ਸੱਦੇ ’ਤੇ ਅਧਿਆਪਕਾਂ ਵਲੋਂ ਕਾਲੇ ਬਿੱਲੇ ਲਗਾ ਕੇ ਬੱਚਿਆਂ ਨੂੰ ਪੜ੍ਹਾਇਆ ਗਿਆ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਜੀਤ ਡੈਸਕ 09-09-2026
ਮਲੋਟ, 8 ਸਤੰਬਰ (ਪਾਟਿਲ)-ਪੰਜਾਬ ਸਕੱਤਰੇਤ ਤੇ ਮਨਿਸਟੀਰੀਅਲ ਸਟਾਫ਼ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਸੁਖਚੈਨ ਸਿੰਘ ਖਹਿਰਾ ਅਤੇ ਹੋਰ ਮੁਲਾਜ਼ਮ ਮੰਚ ਦੇ ਆਗੂਆਂ ਦੀ ਅਗਵਾਈ ਹੇਠ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ। ਇਸੇ ਸੰਬੰਧ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੰਚ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੇ ਸੱਦੇ ’ਤੇ ਅਧਿਆਪਕਾਂ ਵਲੋਂ ਕਾਲੇ ਬਿੱਲੇ ਲਗਾ ਕੇ ਬੱਚਿਆਂ ਨੂੰ ਪੜ੍ਹਾਇਆ ਗਿਆ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਅਮਨਦੀਪ ਸਿੰਘ ਗਿੱਲ ਵਿਕਰਮਜੀਤ ਸਿੰਘ ਸੰਧੂ, ਗੁਰਮੀਤ ਸਿੰਘ ਹੁੰਦਲ, ਲਵਪ੍ਰੀਤ ਸਿੰਘ ਫਤੂਹੀਖੇੜਾ, ਜਸਵਿੰਦਰ ਸਿੰਘ ਥਰਾਜਵਾਲਾ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਵਲੋਂ ਅਕਸਰ ਸਟੇਜਾਂ ਤੋਂ ਕਿਹਾ ਜਾਂਦਾ ਰਿਹਾ ਹੈ ਕਿ ਮੁਲਾਜ਼ਮਾਂ ਨੂੰ ਧਰਨੇ ਨਹੀਂ ਦੇਣੇ ਪੈਣਗੇ, ਪ੍ਰੰਤੂ ਤਕਰੀਬਨ ਪੰਜ ਸਾਲ ਬੀਤਣ ਵਾਲੇ ਹਨ। ਮੁਲਾਜ਼ਮ ਅਜੇ ਤੱਕ ਆਪਣੇ ਡੀ.ਏ ਨੂੰ ਉਡੀਕ ਰਹੇ ਹਨ। ਪੁਰਾਣੀ ਪੈਨਸ਼ਨ ਦਾ ਅਧੂਰਾ ਨੋਟੀਫ਼ਿਕੇਸ਼ਨ ਵੀ ਲਾਗੂ ਨਹੀਂ ਕੀਤਾ ਗਿਆ ਅਤੇ ਕਿਸੇ ਵੀ ਮੁਲਾਜ਼ਮ ਨੂੰ ਪੂਰਨ ਰੂਪ ਵਿਚ ਪੱਕਾ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਸਮੁੱਚੇ ਪੰਜਾਬ ਦੇ ਅਧਿਆਪਕਾਂ ਵਲੋਂ ਆਪਣੀ ਡਿਊਟੀ ਤੇ ਹਾਜ਼ਰੀ ਸਮੇਂ ਕਾਲੇ ਰਿਬਨ, ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ, ਕਾਲੀਆਂ ਸ਼ਰਟਾਂ ਜਾਂ ਕਾਲੇ ਕੱਪੜੇ ਵਗੈਰਾ ਪਾਕੇ ਡਿਊਟੀ ਦੌਰਾਨ ਆਪਣਾ ਰੋਸ ਦਰਜ ਕਰਵਾਇਆ। ਇਸ ਮੌਕੇ ਗੁਰਪ੍ਰੀਤਪਾਲ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ ਥਾਂਦੇਵਾਲਾ, ਸੁਖਜੀਤ ਸਿੰਘ, ਨਰੇਸ਼ ਕੁਮਾਰ, ਹਰਦੀਪ ਸਿੰਘ, ਸੁਧੀਰ ਕੁਮਾਰ, ਲਛਮਨ ਦਾਸ, ਹਰਜਿੰਦਰ ਸਿੰਘ, ਹਰਬਖ਼ਸ਼ ਬਹਾਦਰ ਸਿੰਘ, ਹਰਜੀਤ ਸਿੰਘ ਬਰਾੜ, ਕਸ਼ਮੀਰ ਸਿੰਘ, ਮੰਗੂ ਸਿੰਘ, ਅਮਨਦੀਪ ਸ਼ਰਮਾ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਆਲਮਵਾਲਾ, ਅਮਰਜੀਤ ਸਿੰਘ ਬੋਦੀਵਾਲਾ, ਰਮਨ ਮਹਿਤਾ, ਮਹਿੰਦਰ ਸਿੰਘ, ਅਮਨ ਖੁਰਾਣਾ, ਅਮਰ ਵਰਮਾ, ਸ਼ੇਖਰ ਤਪਾ ਖੇੜਾ, ਹਰਜਿੰਦਰ ਸਿੰਘ ਮੌੜ, ਹਰਮੀਤ ਸਿੰਘ ਆਦਿ ਹਾਜ਼ਰ ਸਨ। 08 ਐਮ.ਕੇ.ਟੀ. 21 ਪੰਜਾਬ ਸਰਕਾਰ ਵਿਰੁੱਧ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਸਕੂਲਾਂ ਦੇ ਅਧਿਆਪਕ। ਤਸਵੀਰ: ਪਾਟਿਲ
ਪਿਛਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਨੇ ਡੀ.ਸੀ. ਦਫ਼ਤਰ ਫ਼ਰੀਦਕੋਟ ਵਿਖੇ ਕੀਤਾ ਰੋਸ ਪ੍ਰਦਰਸ਼ਨ ਦਫ਼ਤਰੀ ਕਾਮਿਆਂ ਵਲੋਂ ਕੀਤੀ ਗਈ ਕਲਮ ਛੋੜ ਹੜ... ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ‘ਖੇਡਾਂ ਵਤਨ ਪੰਜਾਬ ਦੀਆਂ 2026’ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।