09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕੈਬਨਿਟ ਮੰਤਰੀ ਵਲੋਂ ਸਬਜ਼ੀ ਮੰਡੀ, ਰੇਹੜੀ ਮਾਰਕਿਟ ਤੇ ਪੁਲ ਹੇਠਲੇ ਇਲਾਕੇ ਦਾ ਦੌਰਾ

ਮਲੋਟ, 8 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਨਿਰੋਗ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਅਭਿਆਨ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਅੱਜ ਸਥਾਨਕ ਸਬਜ਼ੀ ਮੰਡੀ, ਰੇਹੜੀ ਮਾਰਕਿਟ ਤੇ ਪੁਲ ਹੇਠਲੇ ਇਲਾਕੇ ਦਾ ਦੌਰਾ ਕੀਤਾ ਗਿਆ।

ਅਜੀਤ ਡੈਸਕ 09-09-2026
ਮਲੋਟ, 8 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਨਿਰੋਗ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਅਭਿਆਨ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਅੱਜ ਸਥਾਨਕ ਸਬਜ਼ੀ ਮੰਡੀ, ਰੇਹੜੀ ਮਾਰਕਿਟ ਤੇ ਪੁਲ ਹੇਠਲੇ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਨੇ ਇਨ੍ਹਾਂ ਇਲਾਕਿਆਂ ਵਿਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਨਗਰ ਕੌਂਸਲ ਦੀ ਟੀਮ ਨੂੰ ਸਫ਼ਾਈ ਪ੍ਰਬੰਧਾਂ ਵਿਚ ਤੁਰੰਤ ਸੁਧਾਰ ਕਰਨ ਅਤੇ ਨਿਯਮਤ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਕਾਨਦਾਰਾਂ, ਰੇਹੜੀ ਚਾਲਕਾਂ ਤੇ ਆਮ ਲੋਕਾਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕਰਦਿਆਂ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਦੀ ਅਪੀਲ ਕੀਤੀ। ਡਾ. ਬਲਜੀਤ ਕੌਰ ਨੇ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਕੂੜਾ-ਕਰਕਟ ਸਿਰਫ਼ ਡਸਟਬਿਨ ਵਿਚ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਬਜ਼ੀ ਤੇ ਫ਼ਲ ਵਿਕ੍ਰੇਤਾਵਾਂ ਨੂੰ ਆਪਣੀਆਂ ਰੇਹੜੀਆਂ ਤੇ ਦੁਕਾਨਾਂ ਦੇ ਨੇੜੇ ਡਸਟਬਿਨ ਲਾਜ਼ਮੀ ਤੌਰ ’ਤੇ ਰੱਖਣ ਦੀ ਹਦਾਇਤ ਕੀਤੀ, ਤਾਂ ਜੋ ਖ਼ਰਾਬ ਸਬਜ਼ੀਆਂ, ਫ਼ਲਾਂ ਤੇ ਹੋਰ ਕੂੜੇ ਨੂੰ ਸੜਕਾਂ ’ਤੇ ਸੁੱਟਣ ਦੀ ਬਜਾਏ ਡਸਟਬਿਨ ਵਿਚ ਹੀ ਪਾਇਆ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਬਜ਼ੀ ਮੰਡੀਆਂ ਅਤੇ ਰੇਹੜੀ ਮਾਰਕਿਟਾਂ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਖ਼ਰੀਦਦਾਰੀ ਲਈ ਆਉਂਦੇ ਹਨ। ਅਜਿਹੀਆਂ ਜਨਤਕ ਥਾਵਾਂ ’ਤੇ ਸਾਫ਼-ਸਫ਼ਾਈ ਦਾ ਸਿੱਧਾ ਸੰਬੰਧ ਲੋਕਾਂ ਦੀ ਸਿਹਤ ਨਾਲ ਹੈ। ਇਸ ਲਈ ਸਫ਼ਾਈ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਜ਼ਾਰਾਂ ਤੇ ਜਨਤਕ ਥਾਵਾਂ ’ਤੇ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਸਫ਼ਾਈ ਸੰਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਸਥਾਨਕ ਦੁਕਾਨਦਾਰਾਂ ਤੇ ਲੋਕਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਨਿੱਜੀ ਸਹਾਇਕ ਅਰਸ਼ਦੀਪ ਸਿੱਧੂ, ਸ਼ਿੰਦਰਪਾਲ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ, ਪ੍ਰਧਾਨ ਨਗਰ ਕੌਂਸਲ ਜੋਨੀ ਗਰਗ, ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਸਫਾਈ ਕਰਮਚਾਰੀ ਅਤੇ ਪਤਵੰਤੇ ਆਦਿ ਹਾਜ਼ਰ ਸਨ। 08 ਐਮ.ਕੇ.ਟੀ. 20 ਸਬਜ਼ੀ ਮੰਡੀ ਮਲੋਟ ਵਿਖੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ। ਤਸਵੀਰ: ਪਾਟਿਲ
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਬਾਬਾ ਫ਼ਰੀਦ ਹਾਕੀ ਕਲੱਬ ਦੇ ਮੈਂਬਰ ਜਤਿੰਦਰ ਸਿੰਘ ਜੋਤੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।