11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕੇਂਦਰੀ ਜੇਲ੍ਹ ’ਚੋਂ ਤਿੰਨ ਮੋਬਾਈਲ ਬਰਾਮਦ-ਅੱਠ ਬੰਦੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 9 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫ਼ੋਨ ਤੇ ਇਕ ਚਾਰਜਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅੱਠ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 10-09-2026
ਫ਼ਰੀਦਕੋਟ, 9 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫ਼ੋਨ ਤੇ ਇਕ ਚਾਰਜਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅੱਠ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ਦੇ ਬੰਦੀਆਂ ਪਾਸੋਂ ਤਿੰਨ ਮੋਬਾਈਲ ਫ਼ੋਨ ਤੇ ਇਕ ਚਾਰਜਰ ਬਰਾਮਦ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਮਨਪ੍ਰੀਤ ਸਿੰਘ ਪੁੱਤਰ ਰਣ ਸਿੰਘ, ਹਰਜੀਤ ਸਿੰਘ ਮੋਟਾ ਉਰਫ਼ ਜੱਸਾ ਪੁੱਤਰ ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ ਬਬਲੂ ਪੁੱਤਰ ਬਲਵਿੰਦਰ ਸਿੰਘ, ਸਤਨਾਮ ਸਿੰਘ ਸੇਠੀ ਪੁੱਤਰ ਪ੍ਰੀਤਮ ਸਿੰਘ, ਯੋਗੇਸ ਸ਼ਰਮਾ ਪੁੱਤਰ ਸਚਿਨ ਸ਼ਰਮਾ, ਹਰਮਿੰਦਰ ਸਿੰਘ ਹਿੰਦ ਪੁੱਤਰ ਜਗਮੋਹਣ ਸਿੰਘ, ਜਸ਼ਨਪ੍ਰੀਤ ਸਿੰਘ ਜੱਸੂ ਪੁੱਤਰ ਕਸ਼ਮੀਰ ਸਿੰਘ ਤੇ ਸੁਖਦੀਪ ਸਿੰਘ ਮੋਟਾ ਪੁੱਤਰ ਜਗਸੀਰ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਸ਼ੇਰਾ ਗੁੱਜਰ ਨੇ ਮਿਰਜ਼ਾ ਈਰਾਨ ਨੂੰ ਚਿੱਤ ਕਰਕੇ ਜਿੱਤੀ ਬੜਵਾ ਦੀ ਝੰਡੀ ਦੀ ਕੁਸ਼ਤੀ ਸੰਸਦ ਮੈਂਬਰ ਕੰਗ ਤੇ ਵਿਧਾਇਕ ਚੱਢਾ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।