11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨੌਜਵਾਨ ਸੁੱਖੀ ਢਿੱਲੋਂ ਨੂੰ ਸੋਗਮਈ ਮਾਹੌਲ ’ਚ ਅੰਤਿਮ ਵਿਦਾਇਗੀ ਦਿੱਤੀ

ਕੋਟਕਪੂਰਾ, 9 ਸਤੰਬਰ (ਮੋਹਰ ਸਿੰਘ ਗਿੱਲ)-ਪਿੰਡ ਦੇਵੀ ਵਾਲਾ ਦੇ ਹਰਮਨ-ਪਿਆਰੇ ਨੌਜਵਾਨ ਸੁਖਪ੍ਰੀਤ ਸਿੰਘ ਸੁੱਖੀ ਢਿੱਲੋਂ (44) ਪੁੱਤਰ ਭਗਵਾਨ ਸਿੰਘ ਢਿੱਲੋਂ ਬੀਤੇ ਦਿਨੀਂ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ, ਦੇ ਪਿਤਾ ਅਤੇ ਹੋਰ ਨੇੜਲੇ ਰਿਸ਼ਤੇਦਾਰਾਂ ਦੇ ਵਿਦੇਸ਼ ਤੋਂ ਪਰਤਣ ਉਪਰੰਤ ਅੱਜ ਸੋਗਮਈ ਮਾਹੌਲ ’ਚ ਪਿੰਡ ਦੇਵੀ ਵਾਲਾ ਦੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸੁੱਖੀ ਢਿੱਲੋਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਵਿਰਲਾਪ ਝੱਲਿਆ ਨਹੀਂ ਜਾ ਰਿਹਾ ਸੀ।

ਅਜੀਤ ਡੈਸਕ 10-09-2026
ਕੋਟਕਪੂਰਾ, 9 ਸਤੰਬਰ (ਮੋਹਰ ਸਿੰਘ ਗਿੱਲ)-ਪਿੰਡ ਦੇਵੀ ਵਾਲਾ ਦੇ ਹਰਮਨ-ਪਿਆਰੇ ਨੌਜਵਾਨ ਸੁਖਪ੍ਰੀਤ ਸਿੰਘ ਸੁੱਖੀ ਢਿੱਲੋਂ (44) ਪੁੱਤਰ ਭਗਵਾਨ ਸਿੰਘ ਢਿੱਲੋਂ ਬੀਤੇ ਦਿਨੀਂ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ, ਦੇ ਪਿਤਾ ਅਤੇ ਹੋਰ ਨੇੜਲੇ ਰਿਸ਼ਤੇਦਾਰਾਂ ਦੇ ਵਿਦੇਸ਼ ਤੋਂ ਪਰਤਣ ਉਪਰੰਤ ਅੱਜ ਸੋਗਮਈ ਮਾਹੌਲ ’ਚ ਪਿੰਡ ਦੇਵੀ ਵਾਲਾ ਦੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸੁੱਖੀ ਢਿੱਲੋਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਵਿਰਲਾਪ ਝੱਲਿਆ ਨਹੀਂ ਜਾ ਰਿਹਾ ਸੀ। ਇਸ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਸੀਨੀਅਰ ਕਾਂਗਰਸੀ ਆਗੂ ਧਨਜੀਤ ਸਿੰਘ ਧਨੀ ਵਿਰਕ, ਸਾਬਕਾ ਚੇਅਰਮੈਨ ਜਸਪਾਲ ਸਿੰਘ ਮੌੜ, ਜਥੇਦਾਰ ਤੀਰਥ ਸਿੰਘ ਮਾਹਲਾ, ਸਾਬਕਾ ਸਰਪੰਚ ਸੁਰਜੀਤ ਸਿੰਘ ਜ਼ੈਲਦਾਰ, ਸੀਨੀਅਰ ਅਕਾਲੀ ਆਗੂ ਪ੍ਰਤਾਪ ਸਿੰਘ ਨੰਗਲ, ਲਾਲਜੀਤ ਸਿੰਘ ਢਿੱਲੋਂ ਨੰਬਰਦਾਰ, ਬਲਵਿੰਦਰ ਸਿੰਘ ਜ਼ੈਲਦਾਰ, ਪਾਲਾ ਸਿੰਘ ਢਿੱਲੋਂ, ਦਰਸ਼ਨ ਸਿੰਘ ਢਿੱਲੋਂ, ਆਪ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਗੁਰਾ ਸਿੰਘ ਬਰਾੜ ਨੱਥੇ ਵਾਲਾ, ਹਰਪਿੰਦਰ ਸਿੰਘ ਬਰਾੜ, ਮਲਕੀਤ ਸਿੰਘ ਪੰਜਗਰਾਈਂ, ਗੁਰਚਰਨ ਸਿੰਘ ਚਹਿਲ, ਰਘਬੀਰ ਸਿੰਘ ਬਰਾੜ, ਚਮਕੌਰ ਸਿੰਘ ਸੇਖੋਂ, ਕਾਕਾ ਬਰਾੜ, ਐਡਵੋਕੇਟ ਗੁਰਜੋਤ ਸਿੰਘ, ਰਵੀ ਮੌੜ, ਰਾਣਾ ਮੌੜ, ਡਿਪਟੀ ਸਿੰਘ ਬਰਾੜ ਨੱਥੇ ਵਾਲਾ, ਰੂਬੀ ਪੰਜਗਰਾਈਂ, ਸੰਤੋਖ ਸਿੰਘ ਚਾਨਾ, ਸੁਖਵੀਰ ਸਿੰਘ ਸੰਧੂ, ਸੋਨੀ ਢਿੱਲੋਂ, ਸੁਖਮੰਦਰ ਸਿੰਘ ਬਰਾੜ ਸਮੇਤ ਇਲਾਕੇ ਭਰ ਦੇ ਪਤਵੰਤੇ, ਰਿਸ਼ਤੇਦਾਰ ਅਤੇ ਸਨੇਹੀ ਵੱਡੀ ਗਿਣਤੀ ’ਚ ਹਾਜ਼ਰ ਸਨ। ਸਭਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸੁੱਖੀ ਢਿੱਲੋਂ ਦੀ ਬੇਵਕਤੀ ਮੌਤ ਨੂੰ ਅਸਹਿ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਦੱਸਿਆ।
ਪਿਛਲੀ ਖ਼ਬਰ ਵਿਆਹੁਤਾ ਲੜਕੀ ਨੂੰ ਨਹਿਰ ’ਚ ਸੁੱਟ ਕੇ ਮਾਰਨ ਦੀ ਕੋਸ਼ਿਸ਼ ਦੇ ਦੋਸ਼ ’ਚ 6 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।