ਰਾਜਨੀਤਿਕ ਪਾਰਟੀਆਂ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਉਮੀਦਵਾਰ ਨਾ ਬਣਾਉਣ : ਕੁਲਬੀਰ ਸਿੰਘ ਮੱਤਾ
ਫ਼ਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)- ਕੁਲਬੀਰ ਸਿੰਘ ਮੱਤਾ ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਰਾਜ ਮੰਡੀ ਬੋਰਡ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਦੀ ਕਿਸੇ ਵੀ ਰਾਜਨੀਤਿਕ ਧਿਰ ਨੂੰ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਨਹੀਂ ਦੇਣੀ ਚਾਹੀਦੀ ਹੈ। ਇਸ ਨਾਲ ਪੰਜਾਬ ਅਪਰਾਧਾਂ ਦਾ ਅੱਡਾ ਬਣ ਜਾਵੇਗਾ।
ਅਜੀਤ ਡੈਸਕ
10-09-2026