10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੁਲਿਸ ਨੇ ਬੀ.ਕੇ.ਯੂ. ਏਕਤਾ ਸਿੱਧੂਪੁਰ ਦਾ ਪੰਜਾਬ ਪੱਧਰੀ ਧਰਨਾ ਕੀਤਾ ਅਸਫ਼ਲ

ਫ਼ਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਫ਼ਰੀਦਕੋਟ ਵਿਖੇ ਲੈਂਡ ਮਾਰਗੇਜ਼ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਲੜੀਵਾਰ ਧਰਨਿਆਂ ਤੋਂ ਬਾਅਦ ਜੇਲ੍ਹ ਭਰੋ ਅੰਦੋਲਨ ਅਤੇ ਅੱਜ ਪੰਜਾਬ ਪੱਧਰ ਦੇ ਦਿੱਤੇ ਜਾ ਰਹੇ ਧਰਨੇ ਨੂੰ ਪੁਲਿਸ ਨੇ ਅਫ਼ਸਲ ਬਣਾ ਦਿੱਤਾ। ਪੁਲਿਸ ਨੇ ਅੱਜ ਸਵੇਰੇ ਹੀ ਯੂਨੀਅਨ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸਮੇਤ ਹੋਰ ਸੀਨੀਅਰ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ’ਚ ਹੀ ਨਜ਼ਰਬੰਦ ਕਰ ਦਿੱਤਾ।

ਅਜੀਤ ਡੈਸਕ 10-09-2026
ਫ਼ਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਫ਼ਰੀਦਕੋਟ ਵਿਖੇ ਲੈਂਡ ਮਾਰਗੇਜ਼ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਲੜੀਵਾਰ ਧਰਨਿਆਂ ਤੋਂ ਬਾਅਦ ਜੇਲ੍ਹ ਭਰੋ ਅੰਦੋਲਨ ਅਤੇ ਅੱਜ ਪੰਜਾਬ ਪੱਧਰ ਦੇ ਦਿੱਤੇ ਜਾ ਰਹੇ ਧਰਨੇ ਨੂੰ ਪੁਲਿਸ ਨੇ ਅਫ਼ਸਲ ਬਣਾ ਦਿੱਤਾ। ਪੁਲਿਸ ਨੇ ਅੱਜ ਸਵੇਰੇ ਹੀ ਯੂਨੀਅਨ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸਮੇਤ ਹੋਰ ਸੀਨੀਅਰ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ’ਚ ਹੀ ਨਜ਼ਰਬੰਦ ਕਰ ਦਿੱਤਾ। ਨਜ਼ਰਬੰਦ ਕੀਤੇ ਗਏ ਕਿਸਾਨਾਂ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂਵਾਲਾ, ਹਰਭਗਵਾਨ ਸਿੰਘ ਲੰਬੀ, ਦੀਪੂ ਮੰਡੀਕਲਾਂ, ਰੇਸ਼ਮ ਸਿੰਘ ਯਾਤਰੀ ਜ਼ਿਲ੍ਹਾ ਜਨਰਲ ਸਕੱਤਰ ਬਠਿੰਡਾ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਰਤਨ ਸਿੰਘ ਮੱਲਕੇ ਆਦਿ ਸ਼ਾਮਿਲ ਹਨ। ਆਪਣੇ ਘਰ ’ਚ ਨਜ਼ਰਬੰਦ ਪੁਲਿਸ ਦੀ ਹਾਜ਼ਰੀ ਵਿਚ ਡੱਲੇਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਧੱਕੇਸ਼ਾਹੀ ਹੈ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਲਈ ਅੰਦੋਲਨ ਨਹੀਂ ਕੀਤਾ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਅੰਦੋਲਨ ਕਰਨ ਦਾ ਸੰਵਿਧਾਨਕ ਹੱਕ ਹੈ ਪ੍ਰੰਤੂ ਸਰਕਾਰ ਇਸ ਨੂੰ ਆਪਣੀ ਤਾਕਤ ਨਾਲ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲੈਂਡ ਮਾਰਗੇਜ਼ ਬੈਂਕ ਫ਼ਰੀਦਕੋਟ ਨੇ ਕਿਸਾਨਾਂ ਨਾਲ ਵੱਡੀ ਧੋਖਾਧੜੀ ਕੀਤੀ ਹੈ। ਜਿਨ੍ਹਾਂ ਕਿਸਾਨਾਂ ਦੇ ਕਰਜ਼ੇ ਪੂਰੀ ਤਰ੍ਹਾਂ ਭਰ ਦਿੱਤੇ ਗਏ ਹਨ ਉਨ੍ਹਾਂ ਦੇ ਖਾਲੀ ਚੈੱਕ ਕਿਸਾਨਾਂ ਨੂੰ ਵਾਪਸ ਨਹੀਂ ਦਿੱਤੇ ਜਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਜਾਇਦਾਦਾਂ ਦੇ ਕਾਗਜਾਤ ਵੀ ਬੈਂਕ ਆਪਣੇ ਕਬਜ਼ੇ ਵਿਚ ਰੱਖੀ ਬੈਠੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਜੇਲ੍ਹ ਨਜ਼ਰਬੰਦ ਕਿਸਾਨ ਉਥੇ ਮਾੜੇ ਖਾਣੇ ਅਤੇ ਪਾਣੀ ਦੇ ਕਾਰਨ ਭੁੱਖ ਹੜਤਾਲ ’ਤੇ ਹਨ। ਅੱਜ ਜਿੰਨ੍ਹੇ ਵੀ ਕਿਸਾਨਾਂ ਨੂੰ ਪੁਲਿਸ ਨੇ ਘਰਾਂ ਵਿਚ ਨਜ਼ਰਬੰਦ ਕੀਤੇ ਹਨ ਉਹ ਵੀ ਭੁੱਖ ਹੜਤਾਲ ’ਤੇ ਰਹਿਣਗੇ। ਪਿੰਡ ਪਿੱਪਲੀ ਵਿਖੇ ਜਗਜੀਤ ਸਿੰਘ ਡੱਲੇਵਾਲ ਦਾ ਪੁਲਿਸ ਨਾਲ ਕੁਝ ਤਕਰਾਰ ਵੀ ਹੋਇਆ ਪ੍ਰੰਤੂ ਉਹ ਕਿਸਾਨਾਂ ਦੇ ਵੱਡੇ ਕਾਫ਼ਲੇ ਨਾਲ ਫ਼ਰੀਦਕੋਟ ਧਰਨੇ ਵਾਲੀ ਥਾਂ ਲਈ ਰਵਾਨਾ ਹੋਏ।
ਪਿਛਲੀ ਖ਼ਬਰ ਸੀ. ਜੀ. ਐੱਮ. ਕਾਲਜ ਮੋਹਲਾਂ ਵਿਖੇ ਅਵਤਾਰ ਸਿੰਘ ਪਾਸ਼ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਸਮਾਜਿਕ ਜਾਗਰੂਕਤਾ ਨਾਲ ਸਬੰਧਿਤ ਨਾਟਕਾਂ ਦਾ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।