11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਦਸਮੇਸ਼ ਕਾਨਵੈਂਟ ਸਕੂਲ ਭਾਣਾ ਵਿਖੇ ਜਨਮ ਅਸ਼ਟਮੀ ਮਨਾਈ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਕਾਨਵੈਂਟ ਸਕੂਲ ਪਿੰਡ ਭਾਣਾ ਵਿਖੇ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਦੇ ਸਬੰਧ ਵਿਚ ਨੰਨ੍ਹੇ-ਮੁੰਨੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਬੱਚੇ ਰਾਧਾ ਰਾਣੀ ਅਤੇ ਕ੍ਰਿਸ਼ਨ ਭਗਵਾਨ ਦੇ ਵੇਸ਼ ਵਿਚ ਤਿਆਰ ਹੋਏ।

ਅਜੀਤ ਡੈਸਕ 11-09-2026
ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਕਾਨਵੈਂਟ ਸਕੂਲ ਪਿੰਡ ਭਾਣਾ ਵਿਖੇ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਦੇ ਸਬੰਧ ਵਿਚ ਨੰਨ੍ਹੇ-ਮੁੰਨੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਬੱਚੇ ਰਾਧਾ ਰਾਣੀ ਅਤੇ ਕ੍ਰਿਸ਼ਨ ਭਗਵਾਨ ਦੇ ਵੇਸ਼ ਵਿਚ ਤਿਆਰ ਹੋਏ। ਇਨ੍ਹਾਂ ਬੱਚਿਆਂ ਨੂੰ ਦੇਖ ਕੇ ਹਰ ਇਕ ਦਾ ਮਨ ਬਹੁਤ ਹੀ ਪ੍ਰਸੰਨ ਹੋਇਆ। ਬੱਚਿਆਂ ਨੇ ਸੋਲੋ ਅਤੇ ਗਰੁੱਪ ਡਾਂਸ ਪੇਸ਼ ਕੀਤੇ। ਬੱਚਿਆਂ ਨੇ ਬੜੇ ਹੀ ਉਤਸ਼ਾਹ ਅਤੇ ਵਿਸ਼ਵਾਸ ਨਾਲ ਰੈਂਪ ਵਾਕ ਵੀ ਕੀਤੀ। ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਬੱਚਿਆਂ ਦੇ ਪ੍ਰਦਰਸ਼ਨ ਦੀ ਪ੍ਰਸੰਸਾ ਕਰਦਿਆਂ ਮਾਤਾ ਪਿਤਾ ਵਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਵੀ ਕੀਤੀ। ਪ੍ਰਿੰਸੀਪਲ ਸੁਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਅਧਿਆਪਕਾਂ ਵਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕ ਹਰਵਿੰਦਰ ਸਿੰਘ, ਕੋਆਰਡੀਨੇਟਰ ਨਿਸ਼ਾ ਗਰੋਵਰ, ਗੁਰਬਖ਼ਸ਼ ਕੌਰ ਅਤੇ ਸਮੂਹ ਸਟਾਫ਼ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਨੂੰ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ : ਢਿੱਲਵਾਂ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਦੋ ਉਮੀਦਵਾਰਾਂ ’ਚ ਸਖ਼ਤ ਮੁਕਾਬਲਾ ਹੁਸ਼ਿਆਰ ਅਤੇ ਜ਼ਰੂਰਤਮੰਦ ਪਰਿਵਾਰ ਦੀਆਂ ਲੜਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।