11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਲਿਆਂਦਾ ਜਾ ਰਿਹਾ ਹੈ : ਵਿਧਾਇਕ ਅਮੋਲਕ ਸਿੰਘ

ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ ਤੋਂ ਆਪ ਦੇ ਵਿਧਾਇਕ ਅਮੋਲਕ ਸਿੰਘ ਨੇ ਹਲਕੇ ਦੇ ਕਰੀਬ 72 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਲਗਪਗ 5 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ। ਇਹ ਸਮਾਗਮ ਸਥਾਨਕ ਮਾਰਕੀਟ ਕਮੇਟੀ ਜੈਤੋ ਵਿਖੇ ਹੋਇਆ ਜਿਥੇ ਹਲਕਾ ਵਿਧਾਇਕ ਅਮੋਲਕ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਮਾਨ ਸਰਕਾਰ ਵਲੋਂ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਲਿਆਂਦਾ ਜਾ ਰਿਹਾ ਹੈ ਅਤੇ ਹਲਕਾ ਜੈਤੋ ਨੂੰ ਨਮੂਨਾ ਦਾ ਹਲਕਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪ੍ਰੇਸ਼ਾਨੀ ਪੇਸ਼ ਨਾ ਆਵੇ।

ਅਜੀਤ ਡੈਸਕ 11-09-2026
ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ ਤੋਂ ਆਪ ਦੇ ਵਿਧਾਇਕ ਅਮੋਲਕ ਸਿੰਘ ਨੇ ਹਲਕੇ ਦੇ ਕਰੀਬ 72 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਲਗਪਗ 5 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ। ਇਹ ਸਮਾਗਮ ਸਥਾਨਕ ਮਾਰਕੀਟ ਕਮੇਟੀ ਜੈਤੋ ਵਿਖੇ ਹੋਇਆ ਜਿਥੇ ਹਲਕਾ ਵਿਧਾਇਕ ਅਮੋਲਕ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਮਾਨ ਸਰਕਾਰ ਵਲੋਂ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਲਿਆਂਦਾ ਜਾ ਰਿਹਾ ਹੈ ਅਤੇ ਹਲਕਾ ਜੈਤੋ ਨੂੰ ਨਮੂਨਾ ਦਾ ਹਲਕਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਸ਼ੀਆਂ ਰਾਹੀਂ ਪਿੰਡਾਂ ਵਿਚ ਕੁੱਲ 106 ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਪਿੰਡਾਂ ਦੇ ਸਰਪੰਚਾਂ ਕੋਲੋਂ ਪਹਿਲਾਂ ਉਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ ਸੀ, ਜੋ ਕਿਸੇ ਕਾਰਨ ਕਰਕੇ ਰਹਿ ਗਏ ਸਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਸਮੇਂ ਕਿਸੇ ਵੀ ਸਰਪੰਚ ਨਾਲ ਪੱਖਪਾਤ ਨਹੀਂ ਕੀਤਾ ਜਾ ਰਿਹਾ ਅਤੇ ਹਰੇਕ ਪਿੰਡ ਦੀ ਲੋੜ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਪੇਂਡੂ ਖੇਤਰ ਦੇ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਸੀਨੀਅਰ ਵਾਈਸ ਚੇਅਰਮੈਨ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ, ਗੋਬਿੰਦਰ ਸਿੰਘ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਰਣਧੀਰ ਸਿੰਘ ਸਰਪੰਚ, ਬਿੰਦਰ ਸਿੰਘ ਸਰਪੰਚ, ਰਾਜਨ ਸਿੰਘ ਸਰਪੰਚ, ਯਾਦਵਿੰਦਰ ਸਿੰਘ ਸਰਪੰਚ, ਜਗ ਦੀਸ਼ ਸਿੰਘ, ਜਸਪਾਲ ਸਿੰਘ ਸਰਪੰਚ, ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ, ਸੁਖਰੀਤ ਸਿੰਘ ਰੋਮਾਣਾ, ਲਛਮਣ ਬਿਸ਼ਨੰਦੀ, ਗੁਰਮੇਲ ਸਿੰਘ ਸਰਪੰਚ, ਬਲਕਰਨ ਸਰਾਵਾਂ ਅਤੇ ਰੁਪਿੰਦਰ ਸਿੰਘ ਬਲਾਕ ਪ੍ਰਧਾਨ ਆਦਿ ਸਮੁੱਚੀਆਂ ਹੀ ਪੰਚਾਇਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਤਿ-ਆਧੁਨਿਕ ਮਸ਼ੀਨਾਂ ਰਾਹੀਂ ਸਕੂਲ ਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਅਗਲੀ ਖ਼ਬਰ ਸਫ਼ਾਈ ਸੇਵਕਾਂ, ਚੌਕੀਦਾਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੇ ਰੁਜ਼ਗਾਰ ’ਤੇ ਬੱਚਿਆਂ ਦੀ ਗਿਣਤੀ ਦੀ ਤਲਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।