12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪ੍ਰਕਾਸ਼ ਸਿੰਘ ਸੇਵੇਵਾਲਾ ਭਾਜਪਾ ਐੱਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਜੈਤੋ, 11 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਅਗਵਾਈ ਹੇਠ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਪ੍ਰਕਾਸ਼ ਸਿੰਘ ਸੇਵੇਵਾਲਾ ਨੂੰ ਭਾਰਤੀ ਜਨਤਾ ਪਾਰਟੀ ਐਸ.

ਅਜੀਤ ਡੈਸਕ 12-09-2026
ਜੈਤੋ, 11 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਅਗਵਾਈ ਹੇਠ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਪ੍ਰਕਾਸ਼ ਸਿੰਘ ਸੇਵੇਵਾਲਾ ਨੂੰ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਫ਼ਰੀਦਕੋਟ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ’ਤੇ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਭਾਜਪਾ ਦੀ ਹਾਈਕਮਾਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਇਸ ਮੌਕੇ ਸੰਦੀਪ ਸਿੰਘ ਟੋਨੀ ਪਾਟਿਲ, ਲਖਵਿੰਦਰ ਸਿੰਘ ਰੰਧਾਵਾ, ਕੌਰ ਸਿੰਘ ਸਰਾਵਾਂ, ਵਿੱਕੀ ਕੁਮਾਰ ਬਲਾਕ ਸੰਮਤੀ ਮੈਂਬਰ, ਵਿਜੇ ਕੁਮਾਰ, ਰਾਮ ਰਤਨ ਜਿੰਦਲ ਮੰਡਲ ਪ੍ਰਧਾਨ, ਮਨਜੀਤ ਸਿੰਘ ਢਿੱਲਵਾ, ਅਰਸ਼ਦੀਪ ਸਿੰਘ ਭਲੂਰੀਆ, ਬੂਟਾ ਸਿੰਘ ਸਰਾਵਾਂ, ਗੁਰਜੀਤ ਸਿੰਘ ਅਜਿੱਤਗਿੱਲ, ਸਰਕਲ ਪ੍ਰਧਾਨ ਹਰਮੇਲ ਸਿੰਘ ਚਾਹਲ, ਸੰਦੀਪ ਸ਼ਰਮਾ, ਡਾਕਟਰ ਬਲਵਿੰਦਰ ਸਿੰਘ, ਅਭੀ ਮਿੱਤਲ ਜ਼ਿਲ੍ਹਾ ਜਨਰਲ ਸਕੱਤਰ, ਸੁਖਜੀਤ ਸਿੰਘ ਰਾਣਾ, ਗੁਰਦਿੱਤ ਸਿੰਘ, ਗੁਰਬਰਿੰਦਰ ਸਿੰਘ, ਕਿੱਕਰ ਸਿੰਘ, ਰਮਨਦੀਪ ਮਲਹੋਤਰਾ, ਕਿ੍ਰਸ਼ਨ ਗੋਇਲ, ਗੋਪਾਲ ਗੋਇਲ, ਪਵਨ ਕੁਮਾਰ, ਕੁਲਵਿੰਦਰ ਸਿੰਘ, ਕਰਮ ਚੰਦ ਗੁਪਤਾ, ਆਦਿ ਵਲੋਂ ਨਵ-ਨਿਯੁਕਤ ਪ੍ਰਕਾਸ਼ ਸਿੰਘ ਸੇਵੇਵਾਲਾ ’ਤੇ ਉਨ੍ਹਾਂ ਦੇ ਪੁੱਤਰ ਰਣਬੀਰ ਸਿੰਘ ਸੇਵੇਵਾਲਾ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਵਿਖਾਈ ਕਿਸਾਨ ਜਥੇਬੰਦੀ ਕਾਦੀਆਂ ਦੀ ਪਿੰਡ ਡੋਡ... ਅਗਲੀ ਖ਼ਬਰ ਸੜਕਾਂ ਦੀ ਮੰਦੀ ਹਾਲਤ ਦੀ ਸਾਰ ਲੈਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।