13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿੰਡ ਸੈਦੇਕੇ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਸੈਦੇਕੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਦੇ ਕਈ ਪਰਿਵਾਰ ਹਲਕਾ ਇੰਚਾਰਜ ਭਾਈ ਦਲੇਰ ਸਿੰਘ ਡੋਡ ਦੀ ਅਗਵਾਈ ਹੇਠ ਸਰਕਲ ਪ੍ਰਧਾਨ ਹਰਬੰਸ ਸਿੰਘ ਫ਼ੌਜੀ, ਮੀਤ ਪ੍ਰਧਾਨ ਭਾਈ ਸਤਵਿੰਦਰ ਸਿੰਘ ਖਾਲਸਾ ਅਤੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸਾਦਿਕ ਦੀ ਹਾਜ਼ਰੀ ਵਿਚ ਅਕਾਲੀ ਦਲ ਬਾਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਪਾਰਟੀ ’ਚ ਸ਼ਾਮਿਲ ਹੋਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਰਾਜਪਾਲ ਸਿੰਘ, ਬੇਅੰਤ ਸਿੰਘ ਪ੍ਰੇਮੀ, ਬਾਬਾ ਰਾਮ ਸਿੰਘ, ਰੁਲਦੂ ਸਿੰਘ, ਰੌਸ਼ਨ ਸਿੰਘ, ਲਛਮਣ ਸਿੰਘ ਮੌੜ, ਸਤਿੰਦਰਪਾਲ ਸਿੰਘ ਪ੍ਰਧਾਨ, ਲਛਮਣ ਸਿੰਘ ਨੰਬਰਦਾਰ, ਕਾਲਾ ਸਿੰਘ ਡਾਕਟਰ, ਜਸਵੀਰ ਸਿੰਘ, ਨਿਰੰਜਨ ਸਿੰਘ ਪ੍ਰਧਾਨ, ਬਾਬਾ ਅਮਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਕ੍ਰਿਸ਼ਨ ਸਿੰਘ, ਕੁਲਦੀਪ ਸਿੰਘ (ਦੁਕਾਨ ਵਾਲਾ), ਰੇਸ਼ਮ ਸਿੰਘ, ਜਗਰਾਜ ਸਿੰਘ , ਹਰਜਿੰਦਰ ਸਿੰਘ, ਜਗਮੀਤ ਸਿੰਘ, ਗੁਰਦੇਵ ਸਿੰਘ, ਹਰਮਨਪ੍ਰੀਤ ਸਿੰਘ ਬਰਾੜ, ਦਲੀਪ ਸਿੰਘ ਅਤੇ ਸ਼ਿੰਦਰਪਾਲ ਸਿੰਘ ਸਮੇਤ ਹੋਰ ਪਰਿਵਾਰ ਸ਼ਾਮਿਲ ਸਨ।

ਅਜੀਤ ਡੈਸਕ 13-09-2026
ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਸੈਦੇਕੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਦੇ ਕਈ ਪਰਿਵਾਰ ਹਲਕਾ ਇੰਚਾਰਜ ਭਾਈ ਦਲੇਰ ਸਿੰਘ ਡੋਡ ਦੀ ਅਗਵਾਈ ਹੇਠ ਸਰਕਲ ਪ੍ਰਧਾਨ ਹਰਬੰਸ ਸਿੰਘ ਫ਼ੌਜੀ, ਮੀਤ ਪ੍ਰਧਾਨ ਭਾਈ ਸਤਵਿੰਦਰ ਸਿੰਘ ਖਾਲਸਾ ਅਤੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸਾਦਿਕ ਦੀ ਹਾਜ਼ਰੀ ਵਿਚ ਅਕਾਲੀ ਦਲ ਬਾਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਪਾਰਟੀ ’ਚ ਸ਼ਾਮਿਲ ਹੋਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਰਾਜਪਾਲ ਸਿੰਘ, ਬੇਅੰਤ ਸਿੰਘ ਪ੍ਰੇਮੀ, ਬਾਬਾ ਰਾਮ ਸਿੰਘ, ਰੁਲਦੂ ਸਿੰਘ, ਰੌਸ਼ਨ ਸਿੰਘ, ਲਛਮਣ ਸਿੰਘ ਮੌੜ, ਸਤਿੰਦਰਪਾਲ ਸਿੰਘ ਪ੍ਰਧਾਨ, ਲਛਮਣ ਸਿੰਘ ਨੰਬਰਦਾਰ, ਕਾਲਾ ਸਿੰਘ ਡਾਕਟਰ, ਜਸਵੀਰ ਸਿੰਘ, ਨਿਰੰਜਨ ਸਿੰਘ ਪ੍ਰਧਾਨ, ਬਾਬਾ ਅਮਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਕ੍ਰਿਸ਼ਨ ਸਿੰਘ, ਕੁਲਦੀਪ ਸਿੰਘ (ਦੁਕਾਨ ਵਾਲਾ), ਰੇਸ਼ਮ ਸਿੰਘ, ਜਗਰਾਜ ਸਿੰਘ , ਹਰਜਿੰਦਰ ਸਿੰਘ, ਜਗਮੀਤ ਸਿੰਘ, ਗੁਰਦੇਵ ਸਿੰਘ, ਹਰਮਨਪ੍ਰੀਤ ਸਿੰਘ ਬਰਾੜ, ਦਲੀਪ ਸਿੰਘ ਅਤੇ ਸ਼ਿੰਦਰਪਾਲ ਸਿੰਘ ਸਮੇਤ ਹੋਰ ਪਰਿਵਾਰ ਸ਼ਾਮਿਲ ਸਨ। ਇਸ ਮੌਕੇ 14 ਸਤੰਬਰ ਨੂੰ ਦਾਣਾ ਮੰਡੀ ਫ਼ਰੀਦਕੋਟ ਵਿਖੇ ਹੋਣ ਵਾਲੀ ਵਿਸ਼ਾਲ ਸਿਆਸੀ ਕਾਨਫ਼ਰੰਸ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਵਾਸੀਆਂ ਵਿਚ ਕਾਨਫਰੰਸ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ ਗਿਆ। ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਨੀਤੀਆਂ ਅਤੇ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਆਗੂ ਗੁਰਮੀਤ ਸਿੰਘ ਬਰਾੜ, ਮੋੜਾ ਸਿੰਘ, ਵੀਰ ਸਿੰਘ ਬਰਾੜ, ਲਵਪ੍ਰੀਤ ਸਿੰਘ ਬਰਾੜ ਅਤੇ ਨਰਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮਰਾੜ੍ਹ ਵਿਖੇ ਕਿਸਾਨ ਗੋਸ਼ਟੀ ਤੇ ਪਸ਼ੂ ਭਲਾਈ ਕੈਂਪ ਲਗਾਇਆ ਅਗਲੀ ਖ਼ਬਰ ਜਲਾਲੇਆਣਾ ਸਕੂਲ ’ਚ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।