ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮਲੋਟ, 12 ਸਤੰਬਰ (ਪਾਟਿਲ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਦਾਨੇਵਾਲਾ ਮਲੋਟ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਜਸਥਾਨ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਬਾਬਾ ਸਾਹਿਬ ਸਿੰਘ ਵਲੋਂ ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਦੱਸਿਆ ਗਿਆ।
ਮਲੋਟ, 12 ਸਤੰਬਰ (ਪਾਟਿਲ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਦਾਨੇਵਾਲਾ ਮਲੋਟ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਜਸਥਾਨ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਬਾਬਾ ਸਾਹਿਬ ਸਿੰਘ ਵਲੋਂ ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਦੱਸਿਆ ਗਿਆ। ਗੁਰੂਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਜੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਦੇ ਨਾਲ-ਨਾਲ ਅੱਜ ਗ੍ਰੰਥੀ ਸਥਾਪਨਾ ਦਿਵਸ ਵੀ ਹੈ, ਕਿਉਂਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇਸ ਪਵਿੱਤਰ ਬਾਣੀ ਦਾ ਸੰਕਲਨ ਕੀਤਾ ਅਤੇ ਭਾਈ ਬੁੱਢਾ ਜੀ ਪਹਿਲੇ ਮੁੱਖ ਗ੍ਰੰਥੀ ਥਾਪੇ ਗਏ। ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਪੂਰਨਮਾਸ਼ੀ ਵਾਲੇ ਦਿਨ ਗੁਰੂਘਰ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਉਘੇ ਢਾਡੀ ਭਾਈ ਜਸਵਿੰਦਰ ਸਿੰਘ ਜੋਸ਼ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ। ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਹੈਪੀ, ਸੀਨੀਅਰ ਮੀਤ ਪ੍ਰਧਾਨ ਭਾਈ ਸੁਰਿੰਦਰ ਸਿੰਘ ਬੱਗਾ, ਖ਼ਜ਼ਾਨਚੀ ਜੱਜ ਸ਼ਰਮਾ, ਮੀਤ ਪ੍ਰਧਾਨ ਭਾਈ ਮਨਪ੍ਰੀਤ ਸਿੰਘ ਪੰਜਾਵਾ ਅਤੇ ਸਕੱਤਰ ਭਾਈ ਜਗਮੀਤ ਸਿੰਘ ਖ਼ਾਲਸਾ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ।