13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮਨਜਿੰਦਰ ਸਿੰਘ ਚਹਿਲ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਮਨਜਿੰਦਰ ਸਿੰਘ ਚਹਿਲ ਨੇ ਜਿੱਤ ਹਾਸਿਲ ਕਰਦਿਆਂ ਆਪਣੇ ਵਿਰੋਧੀ ਉਮੀਦਵਾਰ ਗੌਤਮ ਅਰੋੜਾ ਨੂੰ 95 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਚੋਣ ਦੌਰਾਨ ਬਾਰ ਐਸੋਸੀਏਸ਼ਨ ਦੇ ਕੁੱਲ 684 ਵੋਟਰਾਂ ਵਿਚੋਂ 600 ਵੋਟਾਂ ਪੋਲ ਹੋਈਆਂ, ਜਿਨ੍ਹਾਂ ਵਿਚੋਂ 5 ਵੋਟਾਂ ਰੱਦ ਹੋ ਗਈਆਂ।

ਅਜੀਤ ਡੈਸਕ 13-09-2026
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਮਨਜਿੰਦਰ ਸਿੰਘ ਚਹਿਲ ਨੇ ਜਿੱਤ ਹਾਸਿਲ ਕਰਦਿਆਂ ਆਪਣੇ ਵਿਰੋਧੀ ਉਮੀਦਵਾਰ ਗੌਤਮ ਅਰੋੜਾ ਨੂੰ 95 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਚੋਣ ਦੌਰਾਨ ਬਾਰ ਐਸੋਸੀਏਸ਼ਨ ਦੇ ਕੁੱਲ 684 ਵੋਟਰਾਂ ਵਿਚੋਂ 600 ਵੋਟਾਂ ਪੋਲ ਹੋਈਆਂ, ਜਿਨ੍ਹਾਂ ਵਿਚੋਂ 5 ਵੋਟਾਂ ਰੱਦ ਹੋ ਗਈਆਂ। ਮਨਜਿੰਦਰ ਸਿੰਘ ਚਹਿਲ ਨੂੰ 345 ਵੋਟਾਂ ਪ੍ਰਾਪਤ ਹੋਈਆਂ, ਜਦਕਿ ਗੌਤਮ ਅਰੋੜਾ ਨੂੰ 250 ਵੋਟਾਂ ਮਿਲੀਆਂ। ਇਸ ਤਰ੍ਹਾਂ ਮਨਜਿੰਦਰ ਸਿੰਘ ਚਹਿਲ 95 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਿਲ ਕਰਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣ ਗਏ। ਉਨ੍ਹਾਂ ਦੀ ਜਿੱਤ ਦਾ ਐਲਾਨ ਹੁੰਦਿਆਂ ਹੀ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਸਮਰਥਕਾਂ ਵਲੋਂ ਜਿੱਤ ਦਾ ਜਸ਼ਨ ਮਨਾਇਆ ਗਿਆ ਅਤੇ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈਆਂ ਦਿੱਤੀਆਂ ਗਈਆਂ। ਜਿੱਤ ਤੋਂ ਬਾਅਦ ਮਨਜਿੰਦਰ ਸਿੰਘ ਚਹਿਲ ਨੇ ਸਮੁੱਚੇ ਵਕੀਲ ਭਾਈਚਾਰੇ ਤੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਚੋਣ ਲਈ ਲਗਾਤਾਰ ਮਿਹਨਤ ਕਰ ਰਹੇ ਸਨ ਅਤੇ ਅੱਜ ਉਨ੍ਹਾਂ ਦੀ ਮਿਹਨਤ ਨੂੰ ਸਫ਼ਲਤਾ ਮਿਲੀ ਹੈ। ਉਨ੍ਹਾਂ ਇਸ ਜਿੱਤ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਦਿਆਂ ਕਿਹਾ ਕਿ ਉਹ ਸਮੁੱਚੇ ਵਕੀਲ ਭਾਈਚਾਰੇ ਦੀਆਂ ਆਸਾਂ ’ਤੇ ਖ਼ਰ੍ਹਾ ਉਤਰਨ ਲਈ ਪੂਰੀ ਲਗਨ, ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਕੀਲ ਭਾਈਚਾਰੇ ਦੀ ਭਲਾਈ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਪਿੰਡ ਬੋਦੀਵਾਲਾ ਖੜਕ ਸਿੰਘ ਵਿਖੇ 40 ਅਕਾਲੀ ਪਰਿਵਾਰ ਹੋਏ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ 50 ਪੇਟੀਆਂ ਸ਼ਰਾਬ ਬਰਾਮਦ-ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।