15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪ੍ਰਦੂਸ਼ਿਤ ਪਾਣੀ ਦੇ ਮਨੁੱਖੀ ਸਿਹਤ ’ਤੇ ਮਾਰੂ ਪ੍ਰਭਾਵ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਪੰਜਗਰਾਈਂ ਕਲਾਂ, 14 ਸਤੰਬਰ (ਸੁਖਮੰਦਰ ਸਿੰਘ ਬਰਾੜ)-ਭਾਰਤ ਗਿਆਨ ਵਿਗਿਆਨ ਸੰਮਤੀ ਦੀ ਫ਼ਰੀਦਕੋਟ ਇਕਾਈ ਵਲੋਂ ਡਾ. ਪਿਆਰਾ ਲਾਲ ਗਰਗ ਸਾਬਕਾ ਰਜਿਸਟਰਾਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਗਰਾੲੀਂ ਕਲਾਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ’ਚ ‘ਪ੍ਰਦੂਸ਼ਿਤ ਪਾਣੀ ਦੇ ਮਨੁੱਖੀ ਸਿਹਤ ’ਤੇ ਮਾਰੂ ਪ੍ਰਭਾਵ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ।

ਅਜੀਤ ਡੈਸਕ 15-09-2026
ਪੰਜਗਰਾਈਂ ਕਲਾਂ, 14 ਸਤੰਬਰ (ਸੁਖਮੰਦਰ ਸਿੰਘ ਬਰਾੜ)-ਭਾਰਤ ਗਿਆਨ ਵਿਗਿਆਨ ਸੰਮਤੀ ਦੀ ਫ਼ਰੀਦਕੋਟ ਇਕਾਈ ਵਲੋਂ ਡਾ. ਪਿਆਰਾ ਲਾਲ ਗਰਗ ਸਾਬਕਾ ਰਜਿਸਟਰਾਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਗਰਾੲੀਂ ਕਲਾਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ’ਚ ‘ਪ੍ਰਦੂਸ਼ਿਤ ਪਾਣੀ ਦੇ ਮਨੁੱਖੀ ਸਿਹਤ ’ਤੇ ਮਾਰੂ ਪ੍ਰਭਾਵ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਦੀ ਪ੍ਰਧਾਨਗੀ ਭਾਰਤ ਗਿਆਨ ਵਿਗਿਆਨ ਸੰਮਤੀ ਦੀ ਸੂਬਾ ਕੋਆਰਡੀਨੇਟਰ (ਔਰਤ ਸੈਲ) ਆਸ਼ਾ ਚੌਧਰੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਜਗਤਾਰ ਸਿੰਘ ਬਰਾੜ ਨੇ ਕੀਤੀ। ਸੈਮੀਨਾਰ ਦੇ ਪਹਿਲੇ ਪੜਾਅ ਦੌਰਾਨ ਸੂਤਰਧਾਰ ਦੀ ਭੂਮਿਕਾ ਨਿਭਾਉਂਦਿਆਂ ਸੁਖਮੰਦਰ ਸਿੰਘ ਬਰਾੜ ਨੇ ਪ੍ਰਦੂਸ਼ਿਤ ਪਾਣੀ ਕਾਰਨ ਪੈਦਾ ਹੋਣ ਵਾਲੀ ਬਿਮਾਰੀਆਂ ਅਤੇ ਪਾਣੀ ਦੀ ਸੰਭਾਲ ਪ੍ਰਤੀ ਆਮ ਅਵਾਮ ਵਲੋਂ ਵਰਤੇ ਜਾਂਦੀ ਅਣਗਹਿਲੀ ਸਬੰਧੀ ਜਾਗਰੂਕਤਾ ਦੀ ਲੋੜ ਤੇ ਜ਼ੋਰ ਦਿੰਦਿਆਂ ਸੈਮੀਨਾਰ ਦਾ ਮੁੱਢ ਬੰਨਿ੍ਹਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਚਮਕੌਰ ਸਿੰਘ ਨੇ ਪਾਣੀ ਦੀ ਪ੍ਰਦੂਸ਼ਿਤ ਘੱਟ ਕਰਨ ਲਈ ਦੀ ਕਿਸਾਨਾਂ ਦੀ ਜ਼ਿੰਮੇਵਾਰੀਆਂ ਨੂੰ ਯਾਦ ਕਰਵਾਉਣ ਦੇ ਨਾਲ਼ ਨਾਲ਼ ਸਰਕਾਰਾਂ ਵਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਸਹੀ ਰੂਪ ਲਾਗੂ ਕਰਨ ’ਤੇ ਜ਼ੋਰ ਦਿੱਤਾ। ਨੌਜਵਾਨ ਭਾਰਤ ਸਭਾ ਦੇ ਸੂਬਾਈ ਜਨਰਲ ਸਕੱਤਰ ਕਰਮਜੀਤ ਸਿੰਘ ਮਾਣੂੰਕੇ ਨੇ ਕਿਹਾ ਕਿ ਸਰਕਾਰਾਂ ਵਲੋਂ ਕਾਰਪੋਰੇਟ ਘਰਾਣਿਆਂ ਨਾਲ਼ ਰਲ਼ ਕੇ ਪਾਣੀ ਨੂੰ ਬਾਜ਼ਾਰ ਦੀ ਵਸਤੂ ਬਣਾਉਣ ਖਾਤਰ ਇਸ ਪਹਿਲਾਂ ਪ੍ਰਦੂਸ਼ਿਤ ਕੀਤਾ ਜਾਂਦਾ ਹੈ ’ਤੇ ਫ਼ਿਰ ਮਹਿੰਗੇ ਭਾਅ ਵੇਚ ਕੇ ਮੁਨਾਫ਼ਾ ਕਮਾਇਆ ਜਾਂਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸੂਬੇ ਲੋਕ ਇਸ ਸਮੱਸਿਆ ਦੇ ਹੱਲ ਲਈ ਸਰਕਾਰਾਂ ਦੀ ਜ਼ਿੰਮੇਵਾਰੀ ਤਹਿ ਨਹੀਂ ਕਰਦੇ ਓਨਾ ਚਿਰ ਪਾਣੀ ਦੇ ਪ੍ਰਦੂਸ਼ਿਣ ਦੀ ਸਮੱਸਿਆ ਦਾ ਹੱਲ ਨਹੀਂ ਹੋਣਾ। ਪੱਤਰਕਾਰ ਮੋਹਰ ਗਿੱਲ ਸਿਰਸੜੀ ਨੇ ਧਰਤੀ ਉੱਪਰ ਪਾਣੀ ਬਹੁਲਤਾ ਹੋਣ ਦੇ ਬਾਵਜ਼ੂਦ ਪੀਣ ਵਾਲੇ ਪਾਣੀ ਦੀ ਕਮੀ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਅਸੀਂ ਕੁਦਰਤ ਦੇ ਇਸ ਨਯਾਬ ਸੋਮੇ ਦੀ ਸੰਭਾਲ ਨਾ ਕੀਤੀ ਤਾਂ ਪ੍ਰਦੂਸ਼ਿਤ ਪਾਣੀ ਪੀਣ ਨਾਲ਼ ਸਾਡੀਆਂ ਆਉਣ ਵਾਲੀਆਂ ਨਸਲਾਂ ਅਜਿਹੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਣਗੀਆਂ ਜਿਨ੍ਹਾਂ ਦਾ ਇਲਾਜ ਹੋਣਾ ਸੰਭਵ ਨਹੀਂ ਹੋਵੇਗਾ। ਸੈਮੀਨਾਰ ਦੇ ਪਹਿਲੇ ਸ਼ੈਸ਼ਨ ਦੇ ਸਮਾਪਤੀ ਭਾਸ਼ਣ ਦੌਰਾਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾੲੀਂ ਨੇ ਸੈਮੀਨਾਰ ਦੌਰਾਨ ਉਠਾਏ ਗਏ ਮੁੱਦਿਆਂ ਦੀ ਸ਼ਲਾਘਾ ਕਰਦਿਆਂ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਅਹਿਦ ਕਰਨ ਦੀ ਅਪੀਲ ਕੀਤੀ। ਸੈਮੀਨਾਰ ਦੇ ਦੂਜੇ ਸੈਸ਼ਨ ਦੌਰਾਨ ਹੋਏ ਕਵੀ ਦਰਬਾਰ ਦੌਰਾਨ ਪ੍ਰਸਿੱਧ ਕਵੀ ਬੂਟਾ ਪੈਰਿਸ, ਗੁਰਪਿਆਰ ਹਰੀ ਨੌ, ਗੀਤਕਾਰ ਕੁਲਦੀਪ ਕੰਡਿਆਰਾ, ਗਾਇਕ ਦਿਲਬਾਗ ਚਹਿਲ, ਜਸਵਿੰਦਰ ਸਿੰਘ ਸਿੱਧੂ, ਵਰਿੰਦਰ ਔਲਖ, ਰਣਜੀਤ ਸਿੰਘ ਗਿੱਲ, ਕੰਵਲਜੀਤ ਭੋਲਾ ਲੰਢੇ, ਜਸਕਰਨ ਲੰਢੇ, ਬਲਵਿੰਦਰ ਔਲਖ, ਪ੍ਰੀਤ ਨਿਵਾਣ, ਲਾਡੀ ਮਾਣੂੰਕੇ, ਧਰਮ ਪ੍ਰਵਾਨਾ, ਬਲਵਿੰਦਰ ਫਿੱਡੇ ਨੇ ਆਪੋ-ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਊਧਮ ਸਿੰਘ ਔਲਖ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਸਾਬਕਾ ਮੁੱਖ ਅਧਿਆਪਕ ਦਲਜੀਤ ਸਿੰਘ ਸੰਧੂ, ਗੁਰੂ ਨਾਨਕ ਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਡਾ. ਬਲਦੇਵ ਸਿੰਘ ਭੋਲਾ, ਐਸ.ਡੀ.ਓ. ਭੁਪਿੰਦਰ ਸਿੰਘ, ਨਤਿਨ ਬਜਾਜ, ਮਾਸਟਰ ਸ਼ਿੰਦਰਪਾਲ ਕੱਕੜ, ਡਾ. ਸਰੂਪ ਸਿੰਘ ਕੈਂਥ, ਭਾਜਪਾ ਮੰਡਲ ਪ੍ਰਧਾਨ ਅਰਸ਼ਦੀਪ ਸਿੰਘ ਭਲੂਰੀਆ, ਗੁਰਪਿੰਦਰ ਸਿੰਘ ਸੰਧੂ, ਪਿ੍ਰੰਸੀਪਲ ਕੰਵਲਪ੍ਰੀਤ ਕੌਰ ਭਲੂਰੀਆ, ਹਰਬੰਸ ਸਿੰਘ ਫੌਜੀ, ਭਾਰਤ ਕਿਸਾਨ ਯੂਨੀਅਨ ਫਤਿਹ ਦੀ ਸਮੁੱਚੀ ਟੀਮ, ਆਂਗਣਵਾੜੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਿ੍ਰਸ਼ਨਾ ਦੇਵੀ ਔਲਖ, ਜਗਤਾਰ ਸਿੰਘ ਬੈਂਪੀ ਗਿੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਬੀ. ਡੀ. ਪੀ. ਓ ਦਫ਼ਤਰ ਅੱਗੇ ਧਰਨਾ 17 ਨੂੰ ਅਗਲੀ ਖ਼ਬਰ ਬਿਜਲੀ ਦੇ ਲੱਗਦੇ ਅਣਐਲਾਨੇ ਲੰਬੇ ਕੱਟਾਂ ਤੋਂ ਲੋਕ ਦੁਖੀ : ਬੀਹਲੇਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।