15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਦੀ ਨਵੀਂ ਕਾਰਜਕਾਰਨੀ ਦਾ ਗਠਨ

ਕੋਟਕਪੂਰਾ, 14 ਸਤੰਬਰ ( ਗਿੱਲ)-ਜਨਰਲ ਇਜਲਾਸ ਦੌਰਾਨ ਬੀਤੀ ਦਿਨੀਂ ਲਗਾਤਾਰ ਤੀਜੀ ਵਾਰ ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਡਾ. ਮਨਜੀਤ ਸਿੰਘ ਢਿੱਲੋ ਨੂੰ ਨਵੀਂ ਕਾਰਜਕਾਰਨੀ ਦੇ ਐਲਾਨ ਕਰਨ ਦਾ ਅਧਿਕਾਰ ਦਿੱਤਾ ਗਿਆ।

ਅਜੀਤ ਡੈਸਕ 15-09-2026
ਕੋਟਕਪੂਰਾ, 14 ਸਤੰਬਰ ( ਗਿੱਲ)-ਜਨਰਲ ਇਜਲਾਸ ਦੌਰਾਨ ਬੀਤੀ ਦਿਨੀਂ ਲਗਾਤਾਰ ਤੀਜੀ ਵਾਰ ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਡਾ. ਮਨਜੀਤ ਸਿੰਘ ਢਿੱਲੋ ਨੂੰ ਨਵੀਂ ਕਾਰਜਕਾਰਨੀ ਦੇ ਐਲਾਨ ਕਰਨ ਦਾ ਅਧਿਕਾਰ ਦਿੱਤਾ ਗਿਆ। ਡਾ. ਢਿੱਲੋ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਢਿੱਲੋਂ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੇਅਰਮੈਨ ਮਲਕੀਤ ਸਿੰਘ ਭੋਲਾ ਖੁਰਮੀ, ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ, ਮੀਤ ਪ੍ਰਧਾਨ ਸੁਨੀਲ ਕੁਮਾਰ ਬਿੱਟਾ ਗਰੋਵਰ, ਉਪ ਚੇਅਰਮੈਨ ਰਵਿੰਦਰਪਾਲ ਕੋਛੜ, ਜਨਰਲ ਸਕੱਤਰ ਪ੍ਰੋਫੈਸਰ ਹਰਬੰਸ ਸਿੰਘ ਪਦਮ, ਜੁਆਇੰਟ ਸਕੱਤਰ ਮੁਖਤਿਆਰ ਸਿੰਘ ਮੱਤਾ, ਵਿੱਤ ਸਕੱਤਰ ਜਸਕਰਨ ਸਿੰਘ ਭੱਟੀ, ਉਪ ਵਿੱਤ ਸਕੱਤਰ ਸੋਮਨਾਥ ਅਰੋੜਾ ਅਤੇ ਗੁਰਮੀਤ ਸਿੰਘ ਮੀਤਾ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ ਹੈ। ਡਾ. ਢਿੱਲੋਂ ਨੇ ਅੱਗੇ ਦੱਸਿਆ ਕਿ ਮੁੱਖ ਸਲਾਹਕਾਰ ਵਿਨੋਦ ਕੁਮਾਰ ਬਾਂਸਲ (ਪੱਪੂ ਲਹੋਰੀਆ) ਹੋਣਗੇ, ਜਦਕਿ ਡਾ. ਦੇਵਰਾਜ, ਠੇਕੇਦਾਰ ਪ੍ਰੇਮ ਮੈਣੀ ਅਤੇ ਸੁਪਰਡੈਂਟ ਸੁਰਿੰਦਰ ਸਿੰਘ ਸਦਿਉੜਾ ਨੂੰ ਸਲਾਹਕਾਰ ਬਣਾਇਆ ਗਿਆ ਹੈ। ਡਾ. ਢਿੱਲੋ ਨੇ ਸਮੂਹ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿ ਕਲੱਬ ਵਲੋਂ ਪਹਿਲਾਂ ਵਾਂਗ ਸਮਾਜ ਸੇਵੀ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ, ਵਾਤਾਵਰਨ ਅਤੇ ਮਾਨਵਤਾ ਦੇ ਭਲੇ ਹਿਤ ਕਾਰਜਾਂ ਨੂੰ ਤਰਜੀਹੀ ਆਧਾਰ ’ਤੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦੇ ਘਿਰਾਓ ਉਪਰੰਤ ਅਗਲੇ ਐਲਾਨ ਨਾਲ ਪੱਕਾ ਮੋਰਚਾ ਸਮਾਪਤ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਬੀ. ਡੀ. ਪੀ. ਓ ਦਫ਼ਤਰ ਅੱਗੇ ਧਰਨਾ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।