15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹੈਰੋਇਨ ਸਮੇਤ ਔਰਤ ਤੇ ਮਰਦ ਕਾਬੂ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਔਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 15-09-2026
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਔਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਚੂੰਗੀ ਨੰਬਰ 7, ਮਚਾਕੀ ਮੱਲ ਸਿੰਘ ਰੋਡ ਮੌਜੂਦ ਸਨ ਤਾਂ ਚਿੱਟੇ ਰੰਗ ਦੀ ਇਕ ਵਰਨਾ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਕਥਿਤ ਤੌਰ ’ਤੇ 12 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੱਡੀ ਸਵਾਰ ਦਵਿੰਦਰ ਸਿੰਘ ਉਰਫ਼ ਅਭੀ ਪੁੱਤਰ ਭੀਮ ਸਿੰਘ ਤੇ ਸੁਖਪਾਲ ਕੌਰ ਪਤਨੀ ਬਲਜੀਤ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਤੇ ਉਨ੍ਹਾਂ ਦੀ ਗੱਡੀ ਤੇ ਤਿੰਨ ਮੋਬਾਈਲ ਫੋਨ ਕਬਜ਼ੇ ਵਿਚ ਲੈ ਲਏ ਹਨ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਗਣੇਸ਼ ਚਤੁਰਥੀ ਮਨਾਈ ਅਗਲੀ ਖ਼ਬਰ ਕੈਨੇਡਾ ਭੇਜਣ ਤੇ ਪੀ.ਆਰ. ਦਿਵਾਉਣ ਬਦਲੇ ਲੱਖਾਂ ਦੀ ਠੱਗੀ ਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।