15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਦਸਮੇਸ਼ ਮਿਸ਼ਨ ਸਕੂਲ ਹਰੀਨੌ ਦੀ ਗਤਕਾ ਟੀਮ ਪੰਜਾਬ ’ਚੋਂ ਚੈਂਪੀਅਨ

ਕੋਟਕਪੂਰਾ, 14 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੀਆਂ ਵਿਦਿਆਰਥਣਾਂ ਨੇ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਗਤਕਾ ਮੁਕਾਬਲੇ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰੂ ਕਾਸ਼ੀ ਤਲਵੰਡੀ ਸਾਬੋ ਵਿਖੇ ਕਰਵਾਏ ਗਏ।

ਅਜੀਤ ਡੈਸਕ 15-09-2026
ਕੋਟਕਪੂਰਾ, 14 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੀਆਂ ਵਿਦਿਆਰਥਣਾਂ ਨੇ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਗਤਕਾ ਮੁਕਾਬਲੇ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰੂ ਕਾਸ਼ੀ ਤਲਵੰਡੀ ਸਾਬੋ ਵਿਖੇ ਕਰਵਾਏ ਗਏ। ਸਕੂਲ ਦੀ ਪੰਜਵੀਂ-ਏ ਕਲਾਸ ਦੀ ਵਿਦਿਆਰਥਣ ਜਸਨੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਅੰਡਰ-11 ਵਰਗ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕਰਕੇ ਸਟੇਟ ਪੱਧਰ ’ਤੇ ਜਿੱਤ ਦਰਜ ਕੀਤੀ। ਸਕੂਲ ਦੀ ਗਿਆਰ੍ਹਵੀਂ ਕਾਮਰਸ ਦੀ ਵਿਦਿਆਰਥਣ ਜਸਮੀਨ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ ਅੰਡਰ-17 ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਜੇਤੂ ਬਣਨ ਦਾ ਮਾਣ ਹਾਸਿਲ ਕੀਤਾ। ਇਨ੍ਹਾਂ ਗਤਕਾ ਮੁਕਾਬਲਿਆਂ ਲਈ ਕੋਚਿੰਗ ਮਨਵੀਰ ਸਿੰਘ ਮੱਤਾ ਗ੍ਰੰਥੀ ਵਲੋਂ ਦਿੱਤੀ ਗਈ। ਮੁਕਾਬਲਿਆਂ ਵਿਚ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸੋਮਾ ਦੇਵੀ ਹਾਜ਼ਰ ਸਨ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਗੱਤਕਾ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।
ਪਿਛਲੀ ਖ਼ਬਰ ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੁਣਤਾਸ਼ ਸਿੰਘ ਦੁਲੱਟ ਭਗਤੂਆਣਾ ਸ਼੍ਰੋਅਦ (ਬ) ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।