17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਗੋਲੇਵਾਲਾ ਤੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 17-09-2026
ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਗੋਲੇਵਾਲਾ ਤੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ ਪਿੰਡ ਗੋਲੇਵਾਲਾ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਕੁਲਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪੱਖੀ ਕਲਾਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ ਅਤੇ ਹਰਦਿਆਲੇਆਣਾ ਨੂੰ ਜਾਂਦੀ ਸੜਕ ’ਤੇ ਬਣੇ ਘਰ ਵਿਚ ਸ਼ਰਾਬ ਕਸੀਦ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਥਾਨ ’ਤੇ ਰੇਡ ਕੀਤੀ ਗਈ ਤੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ 9 ਕਸੀਦ ਕੀਤੀਆਂ ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਅਤੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਅਨਾਜ ਮੰਡੀ ਕੋਟਕਪੂਰਾ ’ਚ ਸੜਕਾਂ ’ਤੇ ਲੱਗੀਆਂ ਫੜ੍ਹੀਆਂ ਰੇਹੜੀਆਂ ਤੋਂ ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।