20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਾਇਬਰ ਸੈੱਲ ਪੁਲਿਸ ਬਣ ਕੇ ਹਥਿਆਰ ਸਮੇਤ ਲੁੱਟਣ ਆਏ ਦੋ ਕਾਬੂ

ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)-ਪਿੰਡ ਸਾਧਾਂਵਾਲਾ ਵਿਖੇ ਆਪਣੇ ਆਪ ਨੂੰ ਸਾਈਬਰ ਕਰਾਈਮ ਸੈੱਲ, ਫ਼ਿਰੋਜ਼ਪੁਰ ਤੋਂ ਆਏ ਦੱਸ ਕੇ ਦੋ ਵਿਅਕਤੀਆਂ ਵਲੋਂ ਪਿਸਟਲ ਦੀ ਨੋਕ ’ਤੇ ਦੁਕਾਨਦਾਰ ਨੂੰ ਲੁੱਟਣ ਆਏ ਦੋ ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 20-09-2026
ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)-ਪਿੰਡ ਸਾਧਾਂਵਾਲਾ ਵਿਖੇ ਆਪਣੇ ਆਪ ਨੂੰ ਸਾਈਬਰ ਕਰਾਈਮ ਸੈੱਲ, ਫ਼ਿਰੋਜ਼ਪੁਰ ਤੋਂ ਆਏ ਦੱਸ ਕੇ ਦੋ ਵਿਅਕਤੀਆਂ ਵਲੋਂ ਪਿਸਟਲ ਦੀ ਨੋਕ ’ਤੇ ਦੁਕਾਨਦਾਰ ਨੂੰ ਲੁੱਟਣ ਆਏ ਦੋ ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਬੇਅੰਤ ਸਿੰਘ ਵਾਸੀ ਸਾਧਾਂਵਾਲਾ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ ਪਿੰਡ ਸਾਧਾਂਵਾਲਾ ਵਿਖੇ ਕਰਿਆਣੇ ਦੀ ਦੁਕਾਨ ਹੈ ਅਤੇ ਦੋ ਵਿਅਕਤੀ ਇਨੋਵਾ ਗੱਡੀ ’ਤੇ ਆ ਕੇ ਉਸ ਦੀ ਦੁਕਾਨ ਅੱਗੇ ਗੱਡੀ ਖੜੀ ਕੀਤੀ ਅਤੇ ਦਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਫ਼ਰੀਦਕੋਟ ਨੇ ਕਿਹਾ ਕਿ ਤੇਰੇ ’ਤੇ ਕੋਈ ਪਰਚਾ ਦਰਜ ਹੈ ਅਤੇ ਤੂੰ ਬਾਹਰ ਆ। ਜਦ ਉਹ ਦੁਕਾਨ ਤੋਂ ਬਾਹਰ ਆਇਆ ਤਾਂ ਉਸ ਦੇ ਨਾਲ ਇਕ ਹੋਰ ਵਿਅਕਤੀ ਜਿਸ ਦਾ ਨਾਮ ਪ੍ਰਦੀਪ ਕੁਮਾਰ ਪੁੱਤਰ ਜਗਦੀਸ਼ ਲਾਲ ਵਾਸੀ ਫ਼ਰੀਦਕੋਟ, ਦੋਵੇਂ ਕਹਿਣ ਲੱਗੇ ਕਿ ਅਸੀਂ ਸਾਇਬਰ ਕਰਾਈਮ ਸੈੱਲ, ਫ਼ਿਰੋਜ਼ਪੁਰ ਤੋਂ ਆਏ ਹਾਂ ਅਤੇ ਤੂੰ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਆਨਲਾਈਨ ਪੈਸੇ ਟਰਾਂਸਫਰ ਕਰਦਾ ਹੈ। ਇਸ ਕਰਕੇ ਤੇਰੇ ਖ਼ਿਲਾਫ਼ ਸ਼ਿਕਾਇਤ ਹੈ ਅਤੇ ਕਥਿਤ ਦੋਸ਼ੀ ਦਵਿੰਦਰ ਸਿੰਘ ਵਲੋਂ ਕਥਿਤ ਤੌਰ ’ਤੇ ਪਿਸਤੌਲ ਦਿਖਾਇਆ ਗਿਆ ਅਤੇ ਨਾਲ ਦੇ ਨੂੰ ਹੱਥਕੜੀ ਲਾਉਣ ਲਈ ਕਿਹਾ। ਪੀੜਤ ਵਿਅਕਤੀ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਨਾਲ ਆਏ ਪ੍ਰਦੀਪ ਕੁਮਾਰ ਵਲੋਂ ਉਸ ਨੂੰ ਪਾਸੇ ਲਿਜਾ ਕੇ ਉਸ ਤੋਂ 10,000 ਰੁਪਏ ਦੀ ਮੰਗ ਕੀਤੀ ਅਤੇ ਮਾਮਲੇ ਨੂੰ ਰਫ਼ਾ ਦਫ਼ਾ ਕਰਵਾਉਣ ਦੀ ਪੇਸ਼ਕਸ਼ ਕੀਤੀ ਤੇ ਜਦੋਂ ਉਸ ਵਲੋਂ ਪਿੰਡ ਦੇ ਮੋਹਤਬਰ ਬੰਦਿਆਂ ਨੂੰ ਸੱਦਿਆ ਗਿਆ ਅਤੇ ਪਿੰਡ ਵਾਲਿਆਂ ਵਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ’ਤੇ ਸ਼ੱਕ ਹੋਇਆ ਅਤੇ ਉਹ ਦੋਵੇਂ ਮੌਕੇ ਤੋਂ ਖਿਸਕ ਗਏ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਆਰਮਜ਼ ਐਕਟ ਸਮੇਤ ਵੱਖ ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦਾ ਹੋਇਆ ਆਗਾਜ਼ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਤਹਿਤ 10... ਅਗਲੀ ਖ਼ਬਰ ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।