20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਰਿਸ਼ੀ ਸਕੂਲ ਕੋਟਕਪੂਰਾ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਕੋਟਕਪੂਰਾ, 19 ਸਤੰਬਰ (ਰਿੰਕੂ ਮਲਹੋਤਰਾ)-ਸਥਾਨਕ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ‘ਇਕ ਪੌਦਾ ਮਾਂ ਦੇ ਨਾਮ’ ਮੁਹਿੰਮ ਤਹਿਤ ਅਧੀਨ ਪੌਦੇ ਲਗਵਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਮਿਲ ਕੇ ਵੱਖ-ਵੱਖ ਪੌਦੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ।

ਅਜੀਤ ਡੈਸਕ 20-09-2026
ਕੋਟਕਪੂਰਾ, 19 ਸਤੰਬਰ (ਰਿੰਕੂ ਮਲਹੋਤਰਾ)-ਸਥਾਨਕ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ‘ਇਕ ਪੌਦਾ ਮਾਂ ਦੇ ਨਾਮ’ ਮੁਹਿੰਮ ਤਹਿਤ ਅਧੀਨ ਪੌਦੇ ਲਗਵਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਮਿਲ ਕੇ ਵੱਖ-ਵੱਖ ਪੌਦੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਵਿਜੈ ਕੁਮਾਰ ਸ਼ਰਮਾ, ਡਾਇਰੈਕਟਰ ਵਿਜੈ ਭਾਰਦਵਾਜ, ਪ੍ਰਿੰਸੀਪਲ ਗੁਰਜਿੰਦਰ ਸਿੰਘ ਸੇਖੋਂ, ਵਾਈਸ ਪ੍ਰਿੰਸੀਪਲ ਗੁਰਵਿੰਦਰ ਸਿੰਘ ਬਰਾੜ ਅਤੇ ਸਮੂਹ ਸਟਾਫ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਚੇਅਰਮੈਨ ਨੇ ਦੱਸਿਆ ਕਿ ਆਪਣੀ ਮਾਂ ਦੇ ਨਾਂਅ ’ਤੇ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਕ ਪੌਦਾ ਲਗਾਉਣਾ ਸਿਰਫ਼ ਵਾਤਾਵਰਨ ਦੀ ਸੇਵਾ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ ਅਤੇ ਹਰੇ-ਭਰੇ ਭਵਿੱਖ ਦਾ ਤੋਹਫ਼ਾ ਹੈ।
ਪਿਛਲੀ ਖ਼ਬਰ ਖ਼ਾਲਿਸਤਾਨ ਸਿੱਖਾਂ ਦਾ ਕੌਮੀ ਨਿਸ਼ਾਨਾ - ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਅਗਲੀ ਖ਼ਬਰ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਆਯੂਸ਼ ਵਿਭਾਗ ਦੇ ਸਹਿਯੋਗ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।