24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਸ਼ਾ ਵਿਭਾਗ ਵਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਬਾਬਾ ਫ਼ਰੀਦ ਸਾਹਿਤ ਉਤਸਵ ਦੇ ਚੌਥੇ ਦਿਨ ਕਵੀ ਦਰਬਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਰੋਸ ਧਰਨਾ ਦਿੱਤਾ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਐੱਸ.

ਅਜੀਤ ਡੈਸਕ 24-09-2026
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਰੋਸ ਧਰਨਾ ਦਿੱਤਾ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਐੱਸ.ਐੱਸ.ਪੀ. ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਦੇ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਮਾਮਲਾ ਦਰਜ ਕਰਨ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ। ਧਰਨੇ ਉਪਰੰਤ ਕਾਂਗਰਸੀ ਵਰਕਰਾਂ ਵਲੋਂ ਦਫ਼ਤਰ ਸਾਹਮਣੇ ਬਠਿੰਡਾ ਰੋਡ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਚੇਅਰਮੈਨ ਗੁਰਜੰਟ ਸਿੰਘ ਬਰਾੜ ਕਿੱਲਿਆਂਵਾਲੀ, ਜਗਦੀਸ਼ ਕਟਾਰੀਆ ਦੋਦਾ, ਬਲਾਕ ਮਲੋਟ ਸ਼ਹਿਰੀ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਅਤੇ ਲੰਬੀ ਦੇ ਪ੍ਰਧਾਨ ਕੁਲਵੰਤ ਸਿੰਘ ਭੀਟੀਵਾਲਾ ਆਦਿ ਨੇ ਕਿਹਾ ਕਿ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਪਰ ਇਸ ਮਾਮਲੇ ਵਿਚ ਹਾਲੇ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਕਾਂਗਰਸੀ ਆਗੂਆਂ ਦਾਅਵਾ ਕੀਤਾ ਕਿ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਮਾਮਲੇ ਵਿਚ ਉਮੀਦ ਅਨੁਸਾਰ ਕਾਰਵਾਈ ਨਹੀਂ ਹੋਈ, ਜਿਸ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਪੱਧਰ ’ਤੇ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਤਰੀ ਮੰਡਲ ਵਿਚੋਂ ਹਟਾਉਣ ਦੀ ਵੀ ਮੰਗ ਕੀਤੀ। ਧਰਨੇ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਬਠਿੰਡਾ ਰੋਡ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ, ਮੱਖਣ ਸਿੰਘ ਫੂਲੇਵਾਲਾ, ਨਵਦੀਪ ਸਿੰਘ ਨਵੀ, ਹਰਜਿੰਦਰ ਸਿੰਘ ਪੰਜਾਵਾ, ਵਿੱਕੀ ਮੱਲਣ ਬਲਾਕ ਪ੍ਰਧਾਨ, ਬਿੰਟਾ ਅਰੋੜਾ ਸਾਬਕਾ ਪ੍ਰਧਾਨ ਨਗਰ ਕੌਂਸਲ ਗਿੱਦੜਬਾਹਾ, ਜਸਪ੍ਰੀਤ ਸਿੰਘ ਭਲਾਈਆਣਾ, ਦਵਿੰਦਰ ਸਿੰਘ ਹੰਟੀ ਬਲਾਕ ਪ੍ਰਧਾਨ, ਭਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਨੀਆਂਵਾਲਾ, ਜਗਜੀਤ ਸਿੰਘ ਬਧਾਈ, ਲਖਵਿੰਦਰ ਸਿੰਘ ਭੁੱਟੀਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਗਿੱਦੜਬਾਹਾ ਵਿਖੇ ਪੁੱਜੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਭਾਜਪਾ ਸਰਕਾਰ ਲਿਆਂਦੀ ਜਾ... ਅਗਲੀ ਖ਼ਬਰ ਡੀ.ਏ ਦੀਆਂ ਕਿਸ਼ਤਾਂ ਸੰਬੰਧੀ ਸਰਕਾਰੀ ਆਦੇਸ਼ ਸਪੱਸ਼ਟ ਹੋਣੇ ਚਾਹੀਦੇ ਹਨ : ਜਥੇਬੰਦਕ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।