24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਗਿੱਦੜਬਾਹਾ ਵਿਖੇ ਪੁੱਜੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਭਾਜਪਾ ਸਰਕਾਰ ਲਿਆਂਦੀ ਜਾਵੇ - ਮਨਪ੍ਰੀਤ ਸਿੰਘ ਬਾਦਲ

ਗਿੱਦੜਬਾਹਾ, 23 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਵਿਚ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਗਿੱਦੜਬਾਹਾ ਵਿਖੇ ਪਹੁੰਚੀ, ਜਿਸ ਵਿਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਰਾਜ ਸਭਾ ਮੈਂਬਰ ਅਲਕਾ ਗੁਜਰ, ਹੌਬੀ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰਿਤਪਾਲ ਸ਼ਰਮਾ, ਹਰਜੀਤ ਸਿੰਘ ਨੀਲਾ ਮਾਨ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਪਹੁੰਚੇ। ਅਗਰਸੈਨ ਧਰਮਸ਼ਾਲਾ ਗਿੱਦੜਬਾਹਾ ਵਿਖੇ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਗੁਰੂਆਂ, ਅਵਤਾਰਾਂ ਅਤੇ ਰਿਸ਼ੀਆਂ ਮੁਨੀਆਂ ਦੀ ਪਵਿੱਤਰ ਧਰਤੀ ਹੈ।

? 24-09-2026
ਗਿੱਦੜਬਾਹਾ, 23 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਵਿਚ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਗਿੱਦੜਬਾਹਾ ਵਿਖੇ ਪਹੁੰਚੀ, ਜਿਸ ਵਿਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਰਾਜ ਸਭਾ ਮੈਂਬਰ ਅਲਕਾ ਗੁਜਰ, ਹੌਬੀ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰਿਤਪਾਲ ਸ਼ਰਮਾ, ਹਰਜੀਤ ਸਿੰਘ ਨੀਲਾ ਮਾਨ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਪਹੁੰਚੇ। ਅਗਰਸੈਨ ਧਰਮਸ਼ਾਲਾ ਗਿੱਦੜਬਾਹਾ ਵਿਖੇ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਗੁਰੂਆਂ, ਅਵਤਾਰਾਂ ਅਤੇ ਰਿਸ਼ੀਆਂ ਮੁਨੀਆਂ ਦੀ ਪਵਿੱਤਰ ਧਰਤੀ ਹੈ। ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਵੀ ਪੰਜਾਬੀਆਂ ਨੇ ਦਿੱਤੀਆਂ। ਅੱਜ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਵਿਚ ਨਸ਼ੇ ਦੀ ਭਿਆਨਕ ਬਿਮਾਰੀ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ਹਥਿਆਉਣ ਲਈ ਅਨੇਕਾਂ ਹੀ ਵਾਅਦੇ ਕੀਤੇ, ਪ੍ਰੰਤੂ ਅਫ਼ਸੋਸ ਇਸ ਗੱਲ ਦਾ ਹੈ ਕਿ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਅਤੇ ਪੰਜਾਬ ਵਿਚ ਨਸ਼ੇ ਨੇ ਅਜਿਹੇ ਪੈਰ ਪਸਾਰ ਲਏ ਹਨ ਕਿ ਸ਼ਰੇ੍ਹਆਮ ਗਲੀਆਂ ਵਿਚ ਚਿੱਟਾ ਵਿਕ ਰਿਹਾ ਹੈ। ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਵਿਚੋਂ ਨਸ਼ਾ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਲਿਆਂਦੀ ਜਾਵੇ। ਫ਼ਿਲਮੀ ਅਦਾਕਾਰ ਹੌਬੀ ਧਾਲੀਵਾਲ ਨੇ ਕਿਹਾ ਕਿ ਦੇਸ਼ ਦੀ ਵੰਡ ਦੌਰਾਨ ਸਭ ਤੋਂ ਵੱਧ ਨੁਕਸਾਨ ਪੰਜਾਬ ਦਾ ਹੋਇਆ। ਪੰਜਾਬ ਦੇ ਕਾਲੇ ਦੌਰ ਸਮੇਂ ਨੌਜਵਾਨ ਗੋਲੀਆਂ ਨਾਲ ਮਾਰੇ ਗਏ ਅਤੇ ਹੁਣ ਪੰਜਾਬ ਦਾ ਨੌਜਵਾਨ ਨਸ਼ੇ ਨਾਲ ਮਰ ਰਿਹਾ ਹੈ। ਉਨ੍ਹਾਂ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਭਾਜਪਾ ਸਰਕਾਰ ਲਿਆਉਣ ਲਈ ਅਪੀਲ ਕੀਤੀ। ਰਾਜ ਸਭ ਮੈਂਬਰ ਅਲਕਾ ਗੁਜਰ ਨੇ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿਚ ਮੱਲ੍ਹਾਂ ਮਾਰੀਆਂ ਹਨ ਪ੍ਰੰਤੂ ਅਫ਼ਸੋਸ ਇਹ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਨੇ ਮਾਰੂ ਨਸ਼ਿਆਂ ਨੂੰ ਰੋਕਣ ਦੀ ਬਜਾਏ, ਘਰ-ਘਰ ਨਸ਼ਾ ਪਹੁੰਚਾ ਦਿੱਤਾ ਹੈ। ਇਸ ਮੌਕੇ ਸਵਰਨ ਸਿੰਘ ਢੱਲਾ ਪ੍ਰਧਾਨ, ਬਲਾਕ ਪ੍ਰਧਾਨ ਅਨਮੋਲ ਸੇਠੀ, ਹਰਬੰਸ ਸਿੰਘ ਸੱਗੂ, ਹਰਜੀਤ ਸਿੰਘ ਨੀਲਾ ਮਾਨ, ਬੇਅੰਤ ਸਿੰਘ ਸਰਪੰਚ, ਸੁਰਜੀਤ ਸਿੰਘ ਘੋਨਾ ਮਾਮਾ, ਅਮਰਜੀਤ ਸਿੰਘ, ਓਮ ਪ੍ਰਕਾਸ਼ ਬਾਂਕੇ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਨਾਜਾਇਜ ਸ਼ਰਾਬ ਤੇ ਭੱਠੀ ਸਮੇਤ ਦੋ ਕਾਬੂ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਬਾਬਾ ਫ਼ਰੀਦ ਸਾਹਿਤ ਉਤਸਵ ਦੇ ਚੌਥੇ ਦਿਨ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।