24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਨੂੰ ਸਵਾਲ ਕਰਨ ਵਾਲੇ ਕਾਂਗਰਸੀ ਆਗੂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਲੰਬੀ, 23 ਸਤੰਬਰ (ਮੇਵਾ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਜਦੋਂ ਲੰਬੀ ਪਹੁੰਚੀ ਤਾਂ ਕਾਫ਼ਲੇ ਵਿਚ ਉਦੋਂ ਖਲਬਲੀ ਮੱਚ ਗਈ, ਜਦੋਂ ਕਾਂਗਰਸ ਪਾਰਟੀ ਦੇ ਨੈਸ਼ਨਲ ਮੀਡੀਆ ਕੋਆਰਡੀਨੇਟਰ ਬਲਜੀਤ ਸਿੰਘ ਚਹਿਲ ਨੇ ਭਾਜਪਾ ਆਗੂਆਂ ਨੂੰ ਸਵਾਲ ਪੁੱਛਣ ਦੀ ਗੱਲ ਕੀਤੀ, ਤਾਂ ਮੌਕੇ ’ਤੇ ਉਸ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਬਾਅਦ ਵਿਚ ਰਿਹਾਅ ਕਰ ਦਿੱਤਾ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਲਜੀਤ ਸਿੰਘ ਚਹਿਲ ਨੇ ਕਿਹਾ ਕਿ ਭਾਜਪਾ ਜੋ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਪ੍ਰੋਗਰਾਮ ਚਲਾ ਰਹੀ ਹੈ, ਇਹ ਇਕ ਡਰਾਮਾ ਹੈ।

ਅਜੀਤ ਡੈਸਕ 24-09-2026
ਲੰਬੀ, 23 ਸਤੰਬਰ (ਮੇਵਾ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਜਦੋਂ ਲੰਬੀ ਪਹੁੰਚੀ ਤਾਂ ਕਾਫ਼ਲੇ ਵਿਚ ਉਦੋਂ ਖਲਬਲੀ ਮੱਚ ਗਈ, ਜਦੋਂ ਕਾਂਗਰਸ ਪਾਰਟੀ ਦੇ ਨੈਸ਼ਨਲ ਮੀਡੀਆ ਕੋਆਰਡੀਨੇਟਰ ਬਲਜੀਤ ਸਿੰਘ ਚਹਿਲ ਨੇ ਭਾਜਪਾ ਆਗੂਆਂ ਨੂੰ ਸਵਾਲ ਪੁੱਛਣ ਦੀ ਗੱਲ ਕੀਤੀ, ਤਾਂ ਮੌਕੇ ’ਤੇ ਉਸ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਬਾਅਦ ਵਿਚ ਰਿਹਾਅ ਕਰ ਦਿੱਤਾ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਲਜੀਤ ਸਿੰਘ ਚਹਿਲ ਨੇ ਕਿਹਾ ਕਿ ਭਾਜਪਾ ਜੋ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਪ੍ਰੋਗਰਾਮ ਚਲਾ ਰਹੀ ਹੈ, ਇਹ ਇਕ ਡਰਾਮਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਜਿਨ੍ਹਾਂ ਨਸ਼ਾ ਆ ਰਿਹਾ ਹੈ, ਇਹ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਤੋਂ ਆ ਰਿਹਾ ਹੈ, ਜਦੋਂਕਿ ਦੋਵਾਂ ਸੂਬਿਆਂ ਵਿਚ ਭਾਜਪਾ ਦੀਆਂ ਆਪਣੀਆਂ ਸਰਕਾਰਾਂ ਹਨ। ਉਨ੍ਹਾਂ ਕਿਹਾ ਪੰਜਾਬ ਦਾ ਜੋ ਬਾਰਡਰ ਏਰੀਆ ਹੈ, ਉਸ ਦਾ 50 ਕਿੱਲੋਮੀਟਰ ਤੱਕ ਕੰਟਰੋਲ ਬੀ.ਐੱਸ.ਐੱਫ਼. ਕੋਲ ਹੈ, ਜੋ ਕਿ ਕੇਂਦਰ ਸਰਕਾਰ ਦੇ ਅਧੀਨ ਕੰਮ ਕਰਦੀ ਹੈ। ਸਾਰੀਆਂ ਕੇਂਦਰੀ ਏਜੰਸੀਆਂ ਦਾ ਕੰਟਰੋਲ ਵੀ ਕੇਂਦਰ ਸਰਕਾਰ ਦੇ ਕੋਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੋਲ ਕੋਈ ਰੋਡ ਮੈਪ ਨਹੀਂ ਹੈ, ਇਹ ਸਿਰਫ਼ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕ ਚੋਣ ਸਟੰਟ ਹੈ। ਕਾਂਗਰਸੀ ਆਗੂ ਨੇ ਪੰਜਾਬ ਸਰਕਾਰ ’ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਡਰਾਮਾ ਹੀ ਕਰ ਰਹੀ ਹੈ, ਪਰ ਜੇਕਰ ਸਰਕਾਰ ਨੂੰ ਕੋਈ ਨਸ਼ਿਆਂ ਖ਼ਿਲਾਫ਼ ਗੱਲ ਕਰਦਾ ਹੈ, ਤਾਂ ਉਲਟਾ ਉਸ ’ਤੇ ਹੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ ਅਗਲੀ ਖ਼ਬਰ ਨਾਜਾਇਜ ਸ਼ਰਾਬ ਤੇ ਭੱਠੀ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।