24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੋਟਕਪੂਰਾ ’ਚ ਐਸ.ਸੀ ਫ਼ਰੰਟ ਪੰਜਾਬ ਦੀ ਵਿਸ਼ਾਲ ਇਕੱਤਰਤਾ ਹੋਈ -ਸੰਗਠਨ ਦੀ ਮਜ਼ਬੂਤੀ ’ਤੇ ਚਰਚਾ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਐਸ. ਸੀ ਫ਼ਰੰਟ ਪੰਜਾਬ ਟੀਮ ਸੰਗਠਨ ਦੇ ਚੇਅਰਮੈਨ ਅਤੇ ਸੰਸਥਾਪਕ ਡਾ.

ਅਜੀਤ ਡੈਸਕ 24-09-2026
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਐਸ.ਸੀ ਫ਼ਰੰਟ ਪੰਜਾਬ ਟੀਮ ਸੰਗਠਨ ਦੇ ਚੇਅਰਮੈਨ ਅਤੇ ਸੰਸਥਾਪਕ ਡਾ. ਰਣਜੀਤ ਸਿੰਘ ਸਹੋਤਾ ਦੀ ਅਗਵਾਈ ’ਚ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਜਸਪ੍ਰੀਤ ਕੌਰ ਜੱਸੀ ਵਲੋਂ ਸੰਗਠਨ ਦੇ ਵਿਸਥਾਰ ਲਈ ਮੀਟਿੰਗ ਕੀਤੀ ਗਈ। ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ’ਚ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਸੰਗਠਨ ਦੇ ਚੇਅਰਮੈਨ ਅਤੇ ਸੰਸਥਾਪਕ ਡਾ. ਰਣਜੀਤ ਸਿੰਘ ਸਹੋਤਾ ਨੇ ਕਿਹਾ ਕਿ ਐਸ.ਸੀ ਫ਼ਰੰਟ ਪੰਜਾਬ ਨਾਲ ਹਰ ਗ਼ਰੀਬ ਅਤੇ ਲੋੜਵੰਦ ਵਿਅਕਤੀ ਜੁੜ ਸਕਦਾ ਹੈ, ਚਾਹੇ ਉਹ ਕਿਸੇ ਵੀ ਜਾਤ ਨਾਲ ਸਬੰਧਿਤ ਹੋਵੇ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗ਼ਰੀਬ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਵਿਵਸਥਾ ਕੀਤੀ ਜਾਵੇ ਅਤੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾ ਂ ਦੀਆਂ ਰਜਿਸਟਰੀਆਂ ਕਰਵਾਈਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਤੀ ਭੇਦ-ਭਾਵ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਮੌਕੇ ਸੰਗਠਨ ਦੇ ਉਪ ਚੇਅਰਮੈਨ ਨਵਦੀਪ ਸਿੰਘ ਮੰਦਰ, ਪ੍ਰਧਾਨ ਜੱਜ ਪੰਡੋਰੀ, ਮਨਦੀਪ ਸਿੰਘ ਸਦਰਕੋਟ ਚੇਅਰਮੈਨ ਮੋਗਾ, ਗੁਰਨਾਮ ਸਿੰਘ ਫ਼ੌਜੀ, ਇਕਾਈ ਪ੍ਰਧਾਨ ਕੈਲਾ ਵਕੀਲ ਸਿੰਘ ਸਦਰਕੋਟ, ਖ਼ਜ਼ਾਨਚੀ ਮੰਗਲ ਸਿੰਘ ਮਾਨ, ਹਰਪਾਲ ਸਿੰਘ ਪੰਡੋਰੀ, ਇਕਾਈ ਪ੍ਰਧਾਨ ਹੰਸਾ ਸਿੰਘ, ਸੋਹਣ ਸਿੰਘ ਸਦਰਕੋਟ ਸਮੇਤ ਨਵੇਂ ਜੁੜੇ ਸਾਥੀ ਬਲਜੀਤ ਸਿੰਘ ਸਰਪੰਚ ਸਿਰਸੜੀ, ਹਲਕਾ ਇੰਚਾਰਜ ਰਣਜੀਤ ਕੌਰ ਮਾਨ, ਹਰਪ੍ਰੀਤ ਕੌਰ ਚਹਿਲ ਬਲਾਕ ਕੋਆਰਡੀਨੇਟਰ, ਗੁਰਪ੍ਰੀਤ ਸਿੰਘ ਔਲਖ ਪੱਤਰਕਾਰ, ਅਮਨਦੀਪ ਕੌਰ, ਰਿੰਪੀ ਬਲਾਕ ਕੋਆਰਡੀਨੇਟਰ, ਮਾਸਟਰ ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਹੋਰ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ। ਜਸਪ੍ਰੀਤ ਕੌਰ ਜੱਸੀ ਅਤੇ ਹਰਪ੍ਰੀਤ ਕੌਰ ਚਹਿਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਸਥਾ ਸਮਾਜ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਕਰੇਗੀ। ਲੋਕਾਂ ਦੀਆਂ ਸਮੱਸਿਆਂਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਮੀਟਿੰਗ ਨੂੰ ਮਿੰਟੂ ਗਿੱਲ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ : ਕੁਲਦੀਪ ਸਿੰਘ ਬਰਾੜ ਅਗਲੀ ਖ਼ਬਰ ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।