ਸਾਦਿਕ, 24 ਸਤੰਬਰ (ਆਰ.ਐਸ.ਧੁੰਨਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵਧੇਰੇ ਬਲ ਮਿਲਿਆ ਜਦੋਂ ਪਿੰਡ ਦੀਪ ਸਿੰਘ ਵਾਲਾ ਵਿਖੇ ਸ਼ਾਮ ਲਾਲ ਬਜਾਜ ਸੂਬਾ ਮੀਤ ਪ੍ਰਧਾਨ ਅਕਾਲੀ ਦਲ ਬਾਦਲ ਤੇ ਬਲਰਾਜ ਸਿੰਘ ਬਰਾੜ ਦੀ ਪ੍ਰੇਰਨਾ ਸਦਕਾ ਪਿੰਡ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਬਲਤੇਜ ਸਿੰਘ, ਬੋਹੜ ਸਿੰਘ, ਬਾਲਾ ਸਿੰਘ, ਗੁਰਭਿੰਦਰ ਸਿੰਘ, ਗੁਰਮੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਲਕਰਨ ਸਿੰਘ, ਸੁਖਦੀਪ ਸਿੰਘ, ਮਨਵੀਰ ਸਿੰਘ, ਬਲਵਿੰਦਰ ਸਿੰਘ, ਯਾਦਵਿੰਦਰ ਸਿੰਘ, ਸਿਕੰਦਰ ਸਿੰਘ, ਏਕਮ ਸਿੰਘ, ਗੁਰਜੀਤ ਸਿੰਘ, ਗੋਬਿੰਦ ਸੰਘ, ਅਕਾਸ਼ਦੀਪ ਸਿੰਘ, ਪਰਗਟ ਸਿੰਘ, ਪਵਨਦੀਪ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ, ਰੁਲਦੂ ਸਿੰਘ, ਦੀਪਇੰਦਰ ਸਿੰਘ, ਖੁਸ਼ਮਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਜਵੀਰ ਸਿੰਘ, ਦਿਲਪ੍ਰੀਤ ਸਿੰਘ, ਗੋਰਾ ਸਿੰਘ, ਸੰਨੀ, ਕਾਲੂ ਸਿੰਘ, ਸਿੰਦਬਾਜ ਸਿੰਘ, ਸਤਵਿੰਦਰ ਸਿੰਘ, ਸੰਦੀਪ ਸਿੰਘ, ਗੋਰਵਜੀਤ ਸਿੰਘ, ਅਮਨਦੀਪ ਸਿੰਘ ਆਦਿ ਨੂੰ ਪਰਮਬੰਸ ਸਿੰਘ ਬੰਟੀ ਰੋਮਾਣਾ ਹਲਕਾ ਇੰਚਾਰਜ ਫ਼ਰੀਦਕੋਟ ਨੇ ਪਾਰਟੀ ਦੇ ਸਿਰੋਪਾਓ ਪਾ ਕੇ ਪਾਰਟੀ ’ਚ ਸ਼ਾਮਿਲ ਕਰਦਿਆਂ ਕਿਹਾ ਕਿ ਸਭ ਨੂੰ ਪਾਰਟੀ ’ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਗੁਰਜੰਟ ਸਿੰਘ ਗਰੇਵਾਲ, ਦਵਿੰਦਰ ਸ਼ਰਮਾ, ਸਤਪਾਲ ਸਿੰਘ, ਬਲਵਿੰਦਰ ਸਿੰਘ, ਬੇਅੰਤ ਸਿੰਘ ਬਰਾੜ, ਅਮਰਜੀਤ ਸਿੰਘ , ਗੁਰਵਿੰਦਰ ਸਿੰਘ ਬਰਾੜ, ਗੁਰਸੇਵਕ ਸਿੰਘ, ਜਗਪ੍ਰੀਤ ਸਿੰਘ ਬਰਾੜ ਆਦਿ ਹਾਜ਼ਰ ਸਨ।