26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਾਇਕ ਅਮੋਲਕ ਸਿੰਘ ਵਲੋਂ ਪਿੰਡ ਡੋਡ ਵਿਖੇ ਮੁਹਿੰਮ ‘ਮਾਨ ਦੇ ਮੁਨਾਫੇ’ ਦਾ ਆਗਾਜ਼

ਬਾਜਾਖਾਨਾ, 25 ਸਤੰਬਰ (ਜਗਦੀਪ ਸਿੰਘ ਗਿੱਲ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਮਾਨ ਦੇ ਮੁਨਾਫੇ’ ਤਹਿਤ ਬੀਤੇ ਸ਼ਾਮ ਹਲਕਾ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਨਜ਼ਦੀਕੀ ਪਿੰਡ ਡੋਡ ਵਿਖੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣੂੰ ਕਰਵਾਕੇ ਹਲਕੇ ’ਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ‘ਮਾਨ ਦੇ ਮੁਨਾਫੇ’ ਮੁਹਿੰਮ ਅਧੀਨ ਪੰਜਾਬ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ।

ਅਜੀਤ ਡੈਸਕ 26-09-2026
ਬਾਜਾਖਾਨਾ, 25 ਸਤੰਬਰ (ਜਗਦੀਪ ਸਿੰਘ ਗਿੱਲ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਮਾਨ ਦੇ ਮੁਨਾਫੇ’ ਤਹਿਤ ਬੀਤੇ ਸ਼ਾਮ ਹਲਕਾ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਨਜ਼ਦੀਕੀ ਪਿੰਡ ਡੋਡ ਵਿਖੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣੂੰ ਕਰਵਾਕੇ ਹਲਕੇ ’ਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ‘ਮਾਨ ਦੇ ਮੁਨਾਫੇ’ ਮੁਹਿੰਮ ਅਧੀਨ ਪੰਜਾਬ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੂਬੇ ਪ੍ਰਤੀ ਸੋਚ ਹਮੇਸ਼ਾ ਸਕਾਰਾਤਮਕ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਸਰਕਾਰ ਵਲੋਂ ਲੋਕਾਂ ਲਈ ਕੀਤੇ ਗਏ ਕੰਮਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਲੋਕਾਂ ਦੀ ਮਿਹਨਤ ਦੀ ਕਮਾਈ ਬਚਾਉਣ ਵਿਚ ਮਦਦ ਕਰ ਰਹੀਆਂ ਹਨ। ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। ਪਿੰਡ ਵਾਸੀਆਂ ਨੇ ਸਰਕਾਰ ਵਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀ ਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਕਬਾਲ ਸਿੰਘ ਡੋਡ ਬਲਾਕ ਪ੍ਰਧਾਨ, ਕੁਲਦੀਪ ਸਿੰਘ ਗਿੱਲ ਸਰਪੰਚ, ਕੁਲਵੀਰ ਸਿੰਘ ਮੈਂਬਰ ਬਲਾਕ ਸੰਮਤੀ ਪੰਚਾਇਤ ਮੈਂਬਰ, ਹੈਪੀ ਗਿੱਲ, ਚਮਕੌਰ ਸਿੰਘ, ਗੁਰਦੇਵ ਸਿੰਘ ਅਤੇ ਸਰਦਾਰਾ ਸਿੰਘ ਹਾਜ਼ਰ ਸਨ ।
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦਾ ਬਰਗਾੜੀ ਵਿਖੇ ਪਹੁੰਚਣ ’ਤੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।