26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ , 25 ਸਤੰਬਰ ( ਰਣਜੀਤ ਸਿੰਘ ਢਿੱਲੋਂ , ਹਰਮਹਿੰਦਰਪਾਲ )- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ( ਬੀ . ਐਨ .

ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ। 26-09-2026
ਸ੍ਰੀ ਮੁਕਤਸਰ ਸਾਹਿਬ , 25 ਸਤੰਬਰ ( ਰਣਜੀਤ ਸਿੰਘ ਢਿੱਲੋਂ , ਹਰਮਹਿੰਦਰਪਾਲ )- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ( ਬੀ . ਐਨ . ਐਸ . ਐਸ ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ - ਖੂੰਹਦ ਨੂੰ ਅੱਗ ਲਗਾਉਣ ’ ਤੇ ਪੂਰਨ ਤੌਰ ’ ਤੇ ਪਾਬੰਦੀ ਲਗਾ ਦਿੱਤੀ ਹੈ । ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਵਿਚ ਭਾਰੀ ਪ੍ਰਦੂਸ਼ਣ ਫੈਲਦਾ ਹੈ , ਜਿਸ ਨਾਲ ਆਮ ਲੋਕਾਂ , ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਦੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ । ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਲਾਭਦਾਇਕ ਜੀਵਾਣੂ ਅਤੇ ਮੱਲੜ ਵੀ ਨਸ਼ਟ ਹੋ ਜਾਂਦੇ ਹਨ , ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ । ਇਸ ਤੋਂ ਇਲਾਵਾ ਸੜਕਾਂ ਦੇ ਆਪ - ਪਾਸ ਖੜ੍ਹੀ ਜਾਂ ਪਈ ਪਰਾਲੀ ਨੂੰ ਅੱਗ ਲਗਾਉਣ ਕਾਰਨ ਧੂੰਏਂ ਕਾਰਨ ਵਿਜ਼ੀਬਿਲਟੀ ਘਟਣ ਕਾਰਨ ਵੱਡੇ ਸੜਕੀ ਹਾਦਸੇ ਵਾਪਰਨ ਅਤੇ ਆਵਾਜਾਈ ਵਿਚ ਵਿਘਨ ਪੈਣ ਦਾ ਡਰ ਬਣਿਆ ਰਹਿੰਦਾ ਹੈ , ਜਿਸ ਨਾਲ ਜਾਨ - ਮਾਲ ਦਾ ਨੁਕਸਾਨ ਹੋ ਸਕਦਾ ਹੈ । ਇਹ ਹੁਕਮ 22 ਨਵੰਬਰ ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।
ਪਿਛਲੀ ਖ਼ਬਰ ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਐਨ.ਐਸ.ਐਸ. ਕੌਮੀ ਸੇਵਾ ਯੋਜਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।