ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਲਈ ਪੁਸਤਕਾਂ ਦਾਨ
ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੀ ਇਤਿਹਾਸਕ ਇਮਾਰਤ ਘੰਟਾ ਘਰ ਵਿਚ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਚਲਾਈ ਜਾ ਰਹੀ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਲਈ ਆਮ ਲੋਕਾਂ ਵਲੋਂ ਲਾਇਬ੍ਰੇਰੀ ਲਈ ਪੁਸਤਕਾਂ ਦਾ ਯੋਗਦਾਨ ਪਾਉਣ ਦਾ ਸਿਲਸਲਾ ਜਾਰੀ ਹੈ। ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਰੇਸ਼ ਅਰੋੜਾ ਨੇ ਦੱਸਿਆ ਕਿ ਫ਼ਰੀਦਕੋਟ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾ ਰਹੀ ਸਮਾਜ ਸੇਵੀ ਮਹਿਲਾ ਮਨਦੀਪ ਕੌਰ ਔਲਖ ਵਲੋਂ ਆਪਣੇ ਜਨਮ ਦਿਨ ਦੀ ਖੁਸ਼ੀ ਵਿਚ ਲਾਇਬ੍ਰੇਰੀ ਲਈ ਪੁਸਤਕਾਂ ਦਾਨ ਵਜੋਂ ਦਿੱਤੀਆਂ ਗਈਆਂ।
ਅਜੀਤ ਡੈਸਕ
28-09-2026