28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫ਼ੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ- ਪੱਥਰ ਰੱਖਿਆ ਕਿਹਾ , ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਵਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ’ਤੇ ਸੁਰੱਖਿਆ ਕਾਰਜਾਂ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਪ੍ਰਾਜੈਕਟ ’ਤੇ ਲਗਪਗ 2.

ਅਜੀਤ ਡੈਸਕ 28-09-2026
ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਵਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ’ਤੇ ਸੁਰੱਖਿਆ ਕਾਰਜਾਂ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਪ੍ਰਾਜੈਕਟ ’ਤੇ ਲਗਪਗ 2.47 ਕਰੋੜ ਦੀ ਲਾਗਤ ਆਵੇਗੀ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਹਿਰਾਂ ਦੀ ਸੁਰੱਖਿਆ ਅਤੇ ਮਜ਼ਬੂਤੀ ਲਈ ਇਹ ਕਾਰਜ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਫੀਡਰ ਕੈਨਾਲ ’ਤੇ ਰੇਲਿੰਗ ਨਾ ਹੋਣ ਕਾਰਨ ਕਈ ਵਾਰ ਦੁਰਘਟਨਾਵਾਂ ਹੋ ਜਾਂਦੀਆਂ ਸਨ ਅਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਸਨ। ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰੇਲਿੰਗ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਕੰਮਾਂ ਨਾਲ ਨਹਿਰੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਲਾਕੇ ਦੇ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੂਰੇ ਸੂਬੇ ਦੇ ਹਲਕਿਆਂ ਵਿਚ ਵੱਡੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਕਿਸਮ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਸਿੰਘ, ਜਗਮੋਹਨ ਸਿੰਘ ਲੱਕੀ ਚੇਅਰਮੈਨ ਪੀ.ਏ.ਡੀ.ਬੀ, ਪ੍ਰਧਾਨ ਨਗਰ ਕੌਂਸਲ ਬਲਜਿੰਦਰ ਸਿੰਘ ਬੱਬੂ ਅਹੂਜਾ, ਰਜਿੰਦਰ ਦਾਸ ਰਿੰਕੂ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ, ਅਤੁਲ ਗੋਇਲ ਚੇਅਰਮੈਨ ਅਗਰਵਾਲ ਵੈਲਫੇਅਰ ਬੋਰਡ, ਜਗਤਾਰ ਸਿੰਘ ਤਾਰੀ ਐਮ.ਸੀ, ਜਗਜੀਰ ਸਿੰਘ ਜੱਗਾ ਐਮ.ਸੀ, ਸੁਖਵਿੰਦਰ ਸਿੰਘ ਸੁੱਖਾ, ਕੇਵਲ ਸਿੰਘ ਐਮ.ਸੀ, ਮਾਸਟਰ ਅਮਰਜੀਤ ਸਿੰਘ, ਲਵਪ੍ਰੀਤ ਸਿੰਘ ਕਾਬਲਵਾਲਾ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਲੱਸਟਰ ਪੱਧਰੀ ਵਾਤਾਵਰਨ ਸਿੱਖਿਆ ਪ੍ਰੋਗਰਾਮ ਵਰਕਸ਼ਾਪ ਸਫ਼ਲਤਾ ਨਾਲ ਸੰਪੰਨ ਛੇ ਜ਼ਿਲ੍ਹਿਆਂ ਦੇ 150 ਈਕੋ ਕਲੱਬ ਇੰਚਾਰਜਾਂ ਨੇ... ਅਗਲੀ ਖ਼ਬਰ ਜਥੇਦਾਰ ਗੁਰਪ੍ਰੇਮ ਸਿੰਘ ਵਾਂਦਰ ਗੁਰੂ ਕੀ ਢਾਬ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।