ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਛੋਟੀ ਮਚਾਕੀ ਪਿੰਡ ਇਕਾਈ ਦੀ ਸਰਬਸੰਮਤੀ ਨਾਲ ਚੋਣ
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਬਲਾਕ ਫ਼ਰੀਦਕੋਟ ਦੇ ਪਿੰਡ ਛੋਟੀ ਮਚਾਕੀ ਵਿਖੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਰੱਤੀ ਰੋੜੀ ਦੀ ਪ੍ਰਧਾਨਗੀ ਹੇਠ ਸਰਪੰਚ ਮਨਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ। ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਬਲਾਕ ਫ਼ਰੀਦਕੋਟ ਦੇ ਪਿੰਡ ਛੋਟੀ ਮਚਾਕੀ ਵਿਖੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਰੱਤੀ ਰੋੜੀ ਦੀ ਪ੍ਰਧਾਨਗੀ ਹੇਠ ਸਰਪੰਚ ਮਨਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ। ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ’ਤੇ ਵਿਚਾਰਾਂ ਤੇ ਪਿੰਡ ਛੋਟੀ ਮਚਾਕੀ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿਚ ਰਾਜਪਾਲ ਸਿੰਘ ਨੂੰ ਇਕਾਈ ਪ੍ਰਧਾਨ, ਦਵਿੰਦਰ ਸਿੰਘ ਸਕੱਤਰ ਜਨਰਲ, ਬੂਟਾ ਸਿੰਘ ਨੂੰ ਵਿੱਤ ਸਕੱਤਰ ਅਤੇ ਗੁਰਤੇਜ ਸਿੰਘ ਨੂੰ ਜਨਰਲ ਸਕੱਤਰ, ਦਰਸਨ ਸਿੰਘ ਪ੍ਰੈਸ ਸਕੱਤਰ, ਗੁਰਚਰਨ ਸਿੰਘ, ਮਲਕੀਤ ਸਿੰਘ, ਧਰਮ ਸਿੰਘ, ਨੈਬ ਸਿੰਘ, ਬਲਤੇਜ ਸਿੰਘ, ਅਮਰੀਤ ਸਿੰਘ, ਜਗਦੀਸ਼ ਸਿੰਘ, ਗੁਰਚਰਨ ਸਿੰਘ ਸਤਵੰਤ ਸਿੰਘ ਮੈਂਬਰ ਚੁਣੇ ਗਏ। ਇਸ ਮੌਕੇ ਰੇਸ਼ਮ ਸਿੰਘ ਪੱਖੀ ਖੁਰਦ ਸਕੱਤਰ ਜਨਰਲ, ਜਸਵੰਤ ਸਿੰਘ ਕੰਮੇਆਣਾਂ ਸੀਨੀਅਰ ਮੀਤ ਪ੍ਰਧਾਨ, ਨਛੱਤਰ ਸਿੰਘ ਕਿਲਾਂ ਨੌ ਵਿੱਤ ਸਕੱਤਰ, ਜਗਪਾਲ ਸਿੰਘ ਦਾਨਾ ਰੋਮਾਣਾ ਜ਼ਿਲ੍ਹਾ ਮੈਂਬਰ, ਜਸਵੀਰ ਸਿੰਘ ਕਾਬਲਵਾਲਾ ਬਲਾਕ ਪ੍ਰਧਾਨ ਫ਼ਰੀਦਕੋਟ ਅਤੇ ਇਕਬਾਲ ਸਿੰਘ ਦਾਨਾ ਰੋਮਾਣਾ ਆਦਿ ਹਾਜ਼ਰ ਸਨ।