ਬਾਜਾਖਾਨਾ ਪੁਲਿਸ ਸਾਂਝ ਕੇਂਦਰ ਨੇ ਗੁੰਮ ਹੋਏ 7 ਮੋਬਾਈਲ ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ
ਕੋਟਕਪੂਰਾ, 29 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਤਹਿਸੀਲਦਾਰ ਪਰਮਿੰਦਰ ਸਿੰਘ ਵਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਵਿਖੇ 30 ਸਤੰਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਡਰੋਨ ਸ਼ੋਅ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਸ
ਸਾਂਝ ਕੇਂਦਰ ਬਾਜਾਖਾਨਾ ਦੇ ਹੌਲਦਾਰ ਹਰਪਾਲ ਸਿੰਘ, ਵੀਰਪਾਲ ਕੌਰ ਗੁੰਮ ਹੋਏ 7 ਮੋਬਾਈਲ ਲੱਭ ਕੇ ਅਸਲ ਮਾਲਕਾਂ ਨੂੰ ਸੌਂਪਦੇ ਹੋਏ। ਤਸਵੀਰ: ਜਗਦੀਪ ਸਿੰਘ ਗਿੱਲ
30-09-2026
ਕੋਟਕਪੂਰਾ, 29 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਤਹਿਸੀਲਦਾਰ ਪਰਮਿੰਦਰ ਸਿੰਘ ਵਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਵਿਖੇ 30 ਸਤੰਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਡਰੋਨ ਸ਼ੋਅ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਵਿਚ ਸੰਗਤ ਦੇ ਬੈਠਣ ਦੇ ਪ੍ਰਬੰਧ, ਲਾਈਟਿੰਗ, ਪੀਣ ਵਾਲੇ ਸਾਫ਼ ਪਾਣੀ ਤੇ ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 500 ਤੋਂ ਵੱਧ ਆਧੁਨਿਕ ਡਰੋਨ ਦੀ ਮਦਦ ਨਾਲ ਅਲੌਕਿਕ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਤੇ ਸਾਰੇ ਸਮਾਗਮ ਵਾਲੇ ਸਥਾਨਾਂ ’ਤੇ ਲੋੜੀਂਦੀ ਪੁਲਿਸ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਢੁੱਕਵੇਂ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਸਮਾਗਮ ਵਿਚ ਆਉਣ ਦੀ ਅਪੀਲ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਕੇਵਲ ਸਿੰਘ, ਹੁਕਮ ਚੰਦ, ਰਾਮ ਚੰਦ ਕਟਾਰੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।