01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਰਕਾਰੀ ਮੈਡੀਕਲ ਹਸਪਤਾਲ ’ਚ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਕੀਤੀਆਂ ਜਾਣ : ਅਰਸ਼ ਸੱਚਰ ਭਾਜਪਾ ਦੀ ਜਲੰਧਰ ਰੈਲੀ ਇੱਕਠ ਪੱਖੋਂ ਇਤਿਹਾਸਕ ਹੋਵੇਗੀ: ਆਗੂ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਲੋਕ ਹਿੱਤ ਵਿਚ ਬੇਨਤੀ ਕੀਤੀ ਹੈ ਕਿ ਸਰਕਾਰੀ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਚ ਮੁੱਖ ਅਤੇ ਮਾਹਿਰ ਡਾਕਟਰਾਂ ਦੀਆਂ ਬਾਹਰੀ ਮਰੀਜ਼ ਸੇਵਾਵਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਹਸਪਤਾਲ ਫ਼ਰੀਦਕੋਟ ਸਿਰਫ਼ ਫ਼ਰੀਦਕੋਟ ਸ਼ਹਿਰ ਜਾਂ ਜ਼ਿਲ੍ਹੇ ਤੱਕ ਸੀਮਤ ਨਹੀਂ ਹੈ, ਸਗੋਂ ਆਸ-ਪਾਸ ਦੇ ਵੱਡੇ ਖੇਤਰ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਵੀ ਵੱਡੀ ਗਿਣਤੀ ਵਿਚ ਮਰੀਜ਼ ਇੱਥੇ ਇਲਾਜ ਲਈ ਆਉਂਦੇ ਹਨ।

ਅਜੀਤ ਡੈਸਕ 01-10-2026
ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਲੋਕ ਹਿੱਤ ਵਿਚ ਬੇਨਤੀ ਕੀਤੀ ਹੈ ਕਿ ਸਰਕਾਰੀ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਚ ਮੁੱਖ ਅਤੇ ਮਾਹਿਰ ਡਾਕਟਰਾਂ ਦੀਆਂ ਬਾਹਰੀ ਮਰੀਜ਼ ਸੇਵਾਵਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਹਸਪਤਾਲ ਫ਼ਰੀਦਕੋਟ ਸਿਰਫ਼ ਫ਼ਰੀਦਕੋਟ ਸ਼ਹਿਰ ਜਾਂ ਜ਼ਿਲ੍ਹੇ ਤੱਕ ਸੀਮਤ ਨਹੀਂ ਹੈ, ਸਗੋਂ ਆਸ-ਪਾਸ ਦੇ ਵੱਡੇ ਖੇਤਰ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਵੀ ਵੱਡੀ ਗਿਣਤੀ ਵਿਚ ਮਰੀਜ਼ ਇੱਥੇ ਇਲਾਜ ਲਈ ਆਉਂਦੇ ਹਨ। ਕਈ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਤੋਂ ਇਲਾਜ ਕਰਵਾਉਣ ਲਈ 50 ਤੋਂ 100 ਕਿਲੋਮੀਟਰ ਤੱਕ ਦਾ ਸਫ਼ਰ ਕਰਕੇ ਫ਼ਰੀਦਕੋਟ ਪਹੁੰਚਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਤੋਂ ਆਉਣ ਵਾਲੇ ਮਰੀਜ਼ਾਂ, ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਔਰਤਾਂ, ਬੱਚਿਆਂ ਅਤੇ ਸਰਕਾਰੀ ਆਵਾਜਾਈ ’ਤੇ ਨਿਰਭਰ ਪਰਿਵਾਰਾਂ ਲਈ ਸੀਮਤ ਸਮੇਂ ਅੰਦਰ ਹਸਪਤਾਲ ਪਹੁੰਚ ਕੇ ਪਰਚੀ ਬਣਵਾਉਣ, ਡਾਕਟਰ ਨੂੰ ਦਿਖਾਉਣ, ਜਾਂਚ ਕਰਵਾਉਣ ਅਤੇ ਦਵਾਈ ਲੈਣ ਦੀ ਪੂਰੀ ਪ੍ਰਕਿਰਿਆ ਮੁਕੰਮਲ ਕਰਨੀ ਕਈ ਵਾਰ ਮੁਸ਼ਕਿਲ ਹੋ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਅਤੇ ਮਾਹਿਰ ਡਾਕਟਰਾਂ ਦੀ ਉਪਲਬਧਤਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਢੁੱਕਵੀਂ ਵਾਰੀ-ਵਾਰ ਡਿਊਟੀ ਪ੍ਰਣਾਲੀ ਰਾਹੀਂ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਇਕ ਡਾਕਟਰ ’ਤੇ ਵਾਧੂ ਬੋਝ ਨਾ ਪਵੇ। ਉਨ੍ਹਾਂ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਲੋਕ ਹਿੱਤ ਅਤੇ ਮਰੀਜ਼ਾਂ ਦੀ ਸਹੂਲਤ ਦੇ ਨਜ਼ਰੀਏ ਨਾਲ ਵਿਚਾਰਦਿਆਂ ਸਰਕਾਰੀ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਚ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।
ਪਿਛਲੀ ਖ਼ਬਰ ਲਖਵਿੰਦਰ ਸਿੰਘ ਗਿੱਲ ਰਾਮੇਆਣਾ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਅਗਲੀ ਖ਼ਬਰ ਸੰਸਥਾਵਾਂ ਦੀ ਕਾਮਯਾਬੀ ’ਚ ਮਿਹਨਤੀ ਸਟਾਫ਼ ਦਾ ਅਹਿਮ ਯੋਗਦਾਨ ਹੁੰਦਾ ਹੈ : ਸੰਤ ਰਿਸ਼ੀ ਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।