01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਿਊ ਗੰਗਸਰ ਸਪੋਰਟਸ ਕਲੱਬ ਵਲੋਂ ‘ਸੰਡੇ ਸਾਈਕਲ ਰਾਈਡ’ 4 ਨੂੰ

ਜੈਤੋ, 30 ਸਤੰਬਰ (ਰੋੜੀਕਪੂਰਾ)-ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ‘ਸੰਡੇ ਸਾਈਕਲ ਰਾਈਡ’ (ਸਾਈਕਲ ਦੌੜ) ਮਿਤੀ 4 ਅਕਤੂਬਰ 2026 ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਹੈ। ਕਲੱਬ ਦੇ ਪ੍ਰਧਾਨ ਗੁਰਬੀਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਸਾਈਕਲ ਰਾਈਡ ਨੈਚੁਰਲ ਫਿਟਨੈੱਸ ਹੱਬ ਜੈਤੋ ਤੋਂ ਸ਼ੁਰੂ ਕੀਤੀ ਜਾਵੇਗੀ।

ਅਜੀਤ ਡੈਸਕ 01-10-2026
ਜੈਤੋ, 30 ਸਤੰਬਰ (ਰੋੜੀਕਪੂਰਾ)-ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ‘ਸੰਡੇ ਸਾਈਕਲ ਰਾਈਡ’ (ਸਾਈਕਲ ਦੌੜ) ਮਿਤੀ 4 ਅਕਤੂਬਰ 2026 ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਹੈ। ਕਲੱਬ ਦੇ ਪ੍ਰਧਾਨ ਗੁਰਬੀਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਸਾਈਕਲ ਰਾਈਡ ਨੈਚੁਰਲ ਫਿਟਨੈੱਸ ਹੱਬ ਜੈਤੋ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਈਕਲ ਰਾਈਡ ਨੂੰ ਸੰਤ ਰਿਸ਼ੀ ਰਾਮ ਜੀ ਜਲਾਲ ਵਾਲੇ ਪ੍ਰਧਾਨ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਅਤੇ ਡੀ.ਐਸ.ਪੀ. ਜੈਤੋ ਇਕਬਾਲ ਸਿੰਘ ਸੰਧੂ ਵਲੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਗੈਰ-ਸਿਹਤਮੰਦ ਆਦਤਾਂ ਤੋਂ ਦੂਰ ਰੱਖ ਕੇ ਖੇਡਾਂ, ਕਸਰਤ ਅਤੇ ਸਾਈਕਲਿੰਗ ਵਰਗੀਆਂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਸੰਤ ਰਿਸ਼ੀ ਰਾਮ ਜਲਾਲ ਵਾਲੇ ਪ੍ਰਧਾਨ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ, ਕਲੱਬ ਪ੍ਰਧਾਨ ਗੁਰਬੀਰ ਸਿੰਘ ਬਰਾੜ , ਅਮਰੀਕ ਸਿੰਘ ਬਰਾੜ, ਜਸਵੀਰ ਸਿੰਘ ਗੋਰਾ ਔਲਖ, ਗੁਰਲਾਲ ਸਿੰਘ ਬਰਾੜ ਦੀਪੂ ਟੇਲਰ ਤੇ ਰਾਜਵਿੰਦਰ ਸਿੰਘ ਦਬੜੀਖਾਨਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਸਵੱਛਤਾ ਹੀ ਸੇਵਾ’ ਤਹਿਤ ਸਫ਼ਾਈ ਅਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਅਗਲੀ ਖ਼ਬਰ ਸੇਵਾ ਮੁਕਤ 46 ਕਰਮਚਾਰੀਆਂ ਤੇ ਅਧਿਕਾਰੀਆਂ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।