02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਏਸ਼ਿਆਈ ਖੇਡਾਂ ’ਚ ਸ਼ੂਟਰ ਗੋਲਡ ਮੈਡਲ ਜੇਤੂ ਖਿਡਾਰਨ ਸਮਰਾ ਸਕੂਲੀ ਬੱਚਿਆਂ ਨਾਲ ਰੂਬਰੂ

ਬਰਗਾੜੀ, 1 ਅਕਤੂਬਰ (ਲਖਵਿੰਦਰ ਸ਼ਰਮਾ)-ਏਸ਼ਿਆਈ ਖੇਡਾਂ ਦੀ ਸ਼ੂਟਰ ਗੋਲਡ ਮੈਡਲਿਸਟ ਸਿਫਤ ਕੌਰ ਸਮਰਾ ਗੱਲਬਾਤ ਮਾਹਿਰ ਗਤੀਵਿਧੀ ਤਹਿਤ ਪੀ. ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਬੱਚਿਆਂ ਦੇ ਰੂਬਰੂ ਹੋਈ ਅਤੇ ਬੱਚਿਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ।

? 02-10-2026
ਬਰਗਾੜੀ, 1 ਅਕਤੂਬਰ (ਲਖਵਿੰਦਰ ਸ਼ਰਮਾ)-ਏਸ਼ਿਆਈ ਖੇਡਾਂ ਦੀ ਸ਼ੂਟਰ ਗੋਲਡ ਮੈਡਲਿਸਟ ਸਿਫਤ ਕੌਰ ਸਮਰਾ ਗੱਲਬਾਤ ਮਾਹਿਰ ਗਤੀਵਿਧੀ ਤਹਿਤ ਪੀ.ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਬੱਚਿਆਂ ਦੇ ਰੂਬਰੂ ਹੋਈ ਅਤੇ ਬੱਚਿਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਸਕੂਲ ਪਹੁੰਚਣ ’ਤੇ ਸਕੂਲ ਇੰਚਾਰਜ ਅਜੀਜਪ੍ਰੀਤ ਕੌਰ ਅਤੇ ਸਮੂਹ ਸਟਾਫ਼ ਨੇ ਖਿਡਾਰਨ ਸਮਰਾ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਬੱਚਿਆਂ ਨਾਲ ਗੱਲਬਾਤ ਕਰਦਿਆਂ ਸਿਫਤ ਕੌਰ ਸਮਰਾ ਨੇ ਬੱਚਿਆਂ ਨੂੰ ਆਪਣਾ ਹੁਣ ਤੱਕ ਦਾ ਖੇਡ ਸਫਰ ਅਤੇ ਏਸ਼ਿਆਈ ਖੇਡਾਂ ਦੀ ਪ੍ਰਾਪਤੀ ਬਾਰੇ ਪੂਰੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਹੋ ਕੇ ਖੇਡਾਂ ਨੂੰ ਆਪਣੇ ਕਰੀਅਰ ਵਜੋਂ ਅਪਣਾਉਣ, ਮ ਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਆਪਣੇ ਟੀਚੇ ਪ੍ਰਾਪਤ ਕਰਨੇ ਚਾਹੀਦੇ ਹਨ। ਸਕੂਲ ਇੰਚਾਰਜ ਅਜੀਜਪ੍ਰੀਤ ਕੌਰ ਨੇ ਸਿਫਤ ਕੌਰ ਸਮਰਾ ਦੀ ਸ਼ਲਾਘਾ ਕਰਦਿਆਂ ਸਮੂਹ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸਮਰਾ ਵਾਂਗ ਸਖ਼ਤ ਮਿਹਨਤ ਕਰਨ ਅਤੇੇ ਉਨ੍ਹਾਂ ਵਲੋਂ ਕਹੀਆਂ ਗੱਲਾਂ ’ਤੇ ਪੂਰੀ ਤਰ੍ਹਾਂ ਅਮਲ ਕਰਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਬਲਾਵਾਦਕ ਸ਼ਸ਼ੀ ਕਾਂਤ ਦਾ ਵਿਦਾਇਗੀ ਪਾਰਟੀ ’ਤੇ ਕੀਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਰਗਾੜੀ ਦੇ ਆਜ਼ਾਦੀ ਘੁਲਾਟੀਏ ਸ਼ਰਮਾ ਪਰਿਵਾਰ ਨੂੰ ਸਦਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।