ਡਾਇਲਾਗ ਕੁਇਜ਼ ਮਾਈ ਭਾਰਤ ਪੋਰਟਲ ’ਤੇ ਲਾਈਵ ਮੁਕਾਬਲੇ ਕਰਵਾਏ
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰ ਬਣਾਉਣ ਦੇ ਉਦੇਸ਼ ਨਾਲ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ ਹੈ। ਜ਼ਿਲ੍ਹਾ ਫ਼ਰੀਦਕੋਟ ਦੇ 15 ਤੋਂ 29 ਸਾਲ ਦੀ ਉਮਰ ਵਰਗ ਦੇ ਯੋਗ ਨੌਜਵਾਨ ਇਸ ਵਿਚ ਭਾਗ ਲੈ ਕੇ ਆਪਣੇ ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਦੇ ਹਨ ।
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰ ਬਣਾਉਣ ਦੇ ਉਦੇਸ਼ ਨਾਲ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ ਹੈ। ਜ਼ਿਲ੍ਹਾ ਫ਼ਰੀਦਕੋਟ ਦੇ 15 ਤੋਂ 29 ਸਾਲ ਦੀ ਉਮਰ ਵਰਗ ਦੇ ਯੋਗ ਨੌਜਵਾਨ ਇਸ ਵਿਚ ਭਾਗ ਲੈ ਕੇ ਆਪਣੇ ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਦੇ ਹਨ । ਜ਼ਿਲ੍ਹਾ ਯੂਥ ਅਫ਼ਸਰ ਮਾਇ ਭਾਰਤ ਫ਼ਰੀਦਕੋਟ ਵੀਰਦੀਪ ਕੌਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਕੁਇਜ਼ ’ਚ ਵੱਧ ਤੋਂ ਵੱਧ ਗਿਣਤੀ ’ਚ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵਿਕਸਿਤ ਭਾਰਤ ਚੈਲੈਂਜ ਟਰੈਕ ਨੂੰ ਪੰਜ ਪੜਾਵਾਂ ਵਿਚ ਕੀਤਾ ਜਾ ਰਿਹਾ ਹੈ। ਪਹਿਲੇ ਪੜਾਅ ’ਚ ਕੁਇਜ਼ 17 ਅਗਸਤ ਤੋਂ 30 ਸਤੰਬਰ 2026 ਤੱਕ ਕਰਵਾਇਆ ਗਿਆ। ਇਸ ਤੋਂ ਬਾਅਦ ਚੁਣੇ ਗਏ ਨੌਜਵਾਨ ਦੂਜੇ ਪੜਾਅ ਵਿਚ ਨਿਬੰਧ ਲੇਖਨ, ਤੀਜੇ ਪੜਾਅ ਵਿਚ ਜ਼ਿਲ੍ਹਾ ਚੈਂਪੀਅਨਸ਼ਿਪ ਅਤੇ ਚੌਥੇ ਪੜਾਅ ’ਚ ਰਾਜ ਪੱਧਰ ’ਤੇ ਭਾਗ ਲੈਣਗੇ। ਪੰਜਵੇਂ ਪੜਾਅ ਵਿਚ ਨੈਸ਼ਨਲ ਡਾਇਲਾਗ ਹੋਵੇਗਾ, ਜੋ 10 ਤੋਂ 12 ਜਨਵਰੀ 2027 ਤੱਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਲੇਖਾਕਾਰ ਅਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਸ਼ਟਰੀ ਪੱਧਰ ’ਤੇ ਚੁਣੇ ਗਏ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲੇਗਾ।