ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਗੱਦੀ ਪੁਰਬ ‘ਗੁਰਮੁਖੀ ਦਿਵਸ’ ਵਜੋਂ ਮਨਾਇਆ
ਜੈਤੋ, 1 ਅਕੂਤਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਜੈਤੋ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਪੁਰਬ ਨੂੰ ਸਮਰਪਿਤ ‘ਗੁਰਮੁਖੀ ਦਿਵਸ’ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰਮੁਖੀ ਲਿਪੀ ਦੇ ਮਹੱਤਵ, ਪੰਜਾਬੀ ਭਾਸ਼ਾ ਅਤੇ ਸਿੱਖ ਇਤਿਹਾਸ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਮਹਾਨ ਯੋਗਦਾਨ ਤੋਂ ਜਾਣੂ ਕਰਵਾਇਆ ਗਿਆ।
ਜ
ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ। ਅਜੀਤ ਤਸਵੀਰ
02-10-2026
ਜੈਤੋ, 1 ਅਕੂਤਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਜੈਤੋ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਪੁਰਬ ਨੂੰ ਸਮਰਪਿਤ ‘ਗੁਰਮੁਖੀ ਦਿਵਸ’ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰਮੁਖੀ ਲਿਪੀ ਦੇ ਮਹੱਤਵ, ਪੰਜਾਬੀ ਭਾਸ਼ਾ ਅਤੇ ਸਿੱਖ ਇਤਿਹਾਸ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਮਹਾਨ ਯੋਗਦਾਨ ਤੋਂ ਜਾਣੂ ਕਰਵਾਇਆ ਗਿਆ। ਸਕੂਲ ਵਿਚ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਗੁਰਮੁਖੀ ਲਿਪੀ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚਲਿਤ ਅਤੇ ਵਿਵਸਥਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਇਸ ਰਾਹੀਂ ਗੁਰਬਾਣੀ ਅਤੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਨੂੰ ਨਵੀਂ ਦਿਸ਼ਾ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਅਤੇ ਗੁਰਮੁਖੀ ਲਿਪੀ ਨਾਲ ਜੁੜਨ, ਇਸ ਦਾ ਸਤਿਕਾਰ ਕਰਨ ਅਤੇ ਰੋਜ਼ਾਨਾ ਜੀਵਨ ਵਿਚ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ।