02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਫ਼ਰੀਦਕੋਟ ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨਹੀਂ ਹੋਈ ਸ਼ੁਰੂ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ , ਆੜ੍ਹਤੀਆਂ , ਮਿੱਲਰਜ਼ , ਲੇਬਰ ਤੇ ਟਰਾਂਸਪੋਰਟਰਾਂ ਨਾਲ ਮੀਟਿੰਗ

ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਰਾਜ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਅੱਜ ਪਹਿਲੇ ਦਿਨ ਫ਼ਰੀਦਕੋਟ ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਨਹੀਂ ਹੋਈ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਸੰਬੰਧੀ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 02-10-2026
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਰਾਜ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਅੱਜ ਪਹਿਲੇ ਦਿਨ ਫ਼ਰੀਦਕੋਟ ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਨਹੀਂ ਹੋਈ। ਮੰਡੀਆਂ ਵਿਚ ਕਿਸਾਨਾਂ ਵਲੋਂ ਝੋਨਾ ਧੜਧੜਾ ਲਿਆਂਦਾ ਜਾ ਰਿਹਾ ਹੈ। ਦੂਜੇ ਪਾਸੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਭੱਬਾਂ ਭਾਰ ਹੋਇਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਤੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਅਤੇ ਹੋਰ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ ਅਤੇ ਲੋੜੀਂਦੀਆਂ ਲਾਈਟਾਂ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਮੰਡੀਆਂ ਵਿਚ ਫ਼ਸਲ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਦੌਰਾਨ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਦੇ ਆਲੇ-ਦੁਆਲੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਗੁਆਂਢੀ ਸੂਬਿਆਂ ਤੋਂ ਆਉਣ ਵਾਲੀ ਫ਼ਸਲ ਨੂੰ ਪੰਜਾਬ ਦੀਆਂ ਮੰਡੀਆਂ ਵਿਚ ਐਂਟਰ ਨਾ ਹੋਣ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਮੰਡੀ ਅਫ਼ਸਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆ ਪੈਦਾ ਨਾ ਹੋਣ ਦਿੱਤੀ ਜਾਵੇ ਤੇ ਕਿਸਾਨਾਂ ਦੀ ਫ਼ਸਲ ਦੀ ਖਰੀਦ, ਲਿਫਟਿੰਗ ਤੇ ਹੋਰ ਸਬੰਧਿਤ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਨੂੰ ਵੀ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬਾਹਰੀ ਜ਼ਿਲ੍ਹੇ/ਰਾਜ ਤੋਂ ਆਉਣ ਵਾਲੇ ਝੋਨੇ ਨੂੰ ਰੋਕਣ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਝੋਨਾ ਲਿਆਉਣ ਤੋਂ ਪਹਿਲਾਂ ਝੋਨੇ ਵਿਚ ਨਮੀ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਲਿਆਂਦੇ ਗਏ ਝੋਨੇ ਵਿਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕੱਟੇ ਗਏ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਨਾ ਹੋਵੇ। ਇਸ ਮੌਕੇ ਡੀ.ਐਫ.ਐਸ.ਸੀ ਗੁਰਜੀਤ ਸਿੰਘ ਦਿਓਲ, ਡਿਪਟੀ ਮੰਡੀ ਅਫ਼ਸਰ ਹਰਪ੍ਰੀਤ ਸਿੰਘ, ਹਰਸਿਮਰਨ ਸਿੰਘ ਟਰੱਕ ਯੂਨੀਅਨ ਦਾ ਪ੍ਰਧਾਨ ਹਾਜ਼ਰ ਸਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾਈ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਨੇ 1 ਅਕਤੂਬਰ ਤੋਂ ਰਾਜ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਹਦਾਇਤਾਂ ਕੀਤੀਆਂ ਸਨ ਪਰ ਅਜੇ ਤੱਕ ਸਰਕਾਰੀ ਏਜੰਸੀਆਂ ਮੈਦਾਨ ਵਿਚ ਨਹੀਂ ਆਈਆਂ। ਸਰਕਾਰੀ ਏਜੰਸੀਆਂ ਦੀ ਗੈਰ-ਹਾਜ਼ਰੀ ਕਾਰਨ ਕਿਸਾਨਾਂ ਦੀ ਲੁੱਟ ਕਰਨ ਲਈ ਵਪਾਰੀਆਂ ਨੂੰ ਖੁੱਲਾ ਛੱਡਿਆ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਖਰੀਦ ਦੇ ਪੁਖਤਾ ਪ੍ਰਬੰਧ ਕਰੇ। ਇਸ ਦੇ ਨਾਲ ਢੋਆ ਢੋਆਈ ਤੇ ਬਾਰਦਾਨੇ ਦੀ ਕਮੀ ਵੀ ਨਾ ਆਉਣ ਦੇਵੇ।
ਪਿਛਲੀ ਖ਼ਬਰ ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼ ਮੰਡੀਆਂ ਵਿਚ ਪ੍ਰਬੰਧ ਪੁਖ਼ਤਾ ਕਰਨ ਤੇ ਡੀ . ਏ . ਪੀ . ਦੀ ਸਪਲਾਈ ਯਕ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।