ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜੈਤੋ ਵਿਖੇ ਰੈਲੀ 10 ਨੂੰ : ਸੂਬਾ ਸਿੰਘ ਬਾਦਲ
ਬਾਜਾਖਾਨਾ, 5 ਅਕਤੂਬਰ (ਜਗਦੀਪ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 10 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਵਜੋਂ ਹਲਕਾ ਜੈਤੋ ਦੇ ਅਲੱਗ-ਅਲੱਗ ਪਿੰਡਾਂ ਲੰਭਵਾਲੀ, ਮੱਲਾਂ, ਡੋਡ, ਘਣੀਆਂ, ਰੋਮਾਣਾਂ ਅਜੀਤ ਸਿੰਘ, ਵਾੜਾ ਭਾਈ ਕਾ, ਦਬੜ੍ਹੀਖਾਨਾ ਆਦਿ ਪਿੰਡਾਂ ਵਿਚ ਨੁਕੜ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਅਤੇ ਖਾਸ ਕਰਕੇ ਬੀਬੀਆਂ ਨੂੰ ਜਾਗਰੂਕ ਕਰਨ ਹਿੱਤ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ ਅਤੇ ਬਾਜਾਖਾਨਾ ਵਿਖੇ ਸੰਬੋਧਨ ਕਰਦਿਆਂ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ 10 ਅਕਤੂਬਰ ਨੂੰ ਜੈਤੋ ਵਿਖੇ ਬੀਬੀਆਂ ਦੀ ਹੋਣ ਵਾਲੀ ਰੈਲੀ ਵਿਚ ਵੱਧ ਤੋਂ ਵੱਧ ਬੀਬੀਆਂ ਦੀ ਸ਼ਮੂਲੀਅਤ ਕਰਕੇ ਬੀਬੀ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਵਰਕਰਾ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ।
ਬ
ਬਾਜਾਖਾਨਾ ਵਿਖੇ ਮੀਟਿੰਗ ਦੌਰਾਨ ਰੈਲੀ ਸੰਬੰਧੀ ਵਰਕਰਾਂ ਨੂੰ ਜਾਗਰੂਕ ਕਰਦੇ ਹੋਏ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਤੇ ਹੋਰ ਆਗੂ। ਤਸਵੀਰ : ਜਗਦੀਪ ਸਿੰਘ ਗਿੱਲ
06-10-2026
ਬਾਜਾਖਾਨਾ, 5 ਅਕਤੂਬਰ (ਜਗਦੀਪ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 10 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਵਜੋਂ ਹਲਕਾ ਜੈਤੋ ਦੇ ਅਲੱਗ-ਅਲੱਗ ਪਿੰਡਾਂ ਲੰਭਵਾਲੀ, ਮੱਲਾਂ, ਡੋਡ, ਘਣੀਆਂ, ਰੋਮਾਣਾਂ ਅਜੀਤ ਸਿੰਘ, ਵਾੜਾ ਭਾਈ ਕਾ, ਦਬੜ੍ਹੀਖਾਨਾ ਆਦਿ ਪਿੰਡਾਂ ਵਿਚ ਨੁਕੜ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਅਤੇ ਖਾਸ ਕਰਕੇ ਬੀਬੀਆਂ ਨੂੰ ਜਾਗਰੂਕ ਕਰਨ ਹਿੱਤ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ ਅਤੇ ਬਾਜਾਖਾਨਾ ਵਿਖੇ ਸੰਬੋਧਨ ਕਰਦਿਆਂ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ 10 ਅਕਤੂਬਰ ਨੂੰ ਜੈਤੋ ਵਿਖੇ ਬੀਬੀਆਂ ਦੀ ਹੋਣ ਵਾਲੀ ਰੈਲੀ ਵਿਚ ਵੱਧ ਤੋਂ ਵੱਧ ਬੀਬੀਆਂ ਦੀ ਸ਼ਮੂਲੀਅਤ ਕਰਕੇ ਬੀਬੀ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਵਰਕਰਾ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ । ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਗੁਰਚੇਤ ਸਿੰਘ ਢਿੱਲੋਂ, ਬੀਬੀ ਅਮਰਜੀਤ ਕੌਰ ਪੰਜਗਰਾਈਂ ਅਤੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਨੇ ਅਲੱਗ-ਅਲੱਗ ਇੱਕਠਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ 10 ਨੂੰ ਆਪੋ-ਆਪਣੇ ਪਿੰਡਾਂ ਵਿਚ ਬੀਬੀਆਂ ਦੀ ਸ਼ਮੂਲੀਅਤ ਕਰਵਾਉਣ। ਇਸ ਮੌਕੇ ਹਰਿੰਦਰ ਸਿੰਘ ਵੜਿੰਗ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਬਾਜਾਖਾਨਾ, ਸਾਬਕਾ ਸਰਪੰਚ ਜਸਮੇਲ ਸਿੰਘ ਬਾਜਾਖਾਨਾ, ਗੁਰਜੰਟ ਸਿੰਘ ਬਰਾੜ, ਜਗਦੀਪ ਸਿੰਘ ਮਾਨ, ਸੁਖਚੈਨ ਸਿੰਘ ਮਾਨ, ਰਾਜਿੰਦਰ ਸਿੰਘ ਬਰਾੜ, ਸਰਬਜੀਤ ਸਿੰਘ ਬਰਾੜ ਪ੍ਰਧਾਨ, ਗਗਨਦੀਪ ਸਿੰਘ ਬਰਾੜ ਇਕਾਈ ਪ੍ਰਧਾਨ, ਪਵਨਦੀਪ ਸਿੰਘ ਪਵਨਾ ਢਿੱਲੋਂ, ਧੀਰਾ ਢਿੱਲੋਂ, ਲੱਖਾ ਢਿੱਲੋਂ, ਲੱਖਾ ਬਰਾੜ, ਗੁਰਜਿੰਦਰ ਸਿੰਘ ਬਰਾੜ, ਪਿੰਦਰ ਬਰਾੜ, ਬੱਬੂ ਬਰਾੜ, ਅਮਨਦੀਪ ਸਿੰਘ ਮੰਨੂੰ ਵਾੜਾ ਭਾਈ ਕਾ, ਸਾਬਕਾ ਸਰਪੰਚ ਹਰਮੇਲ ਸਿੰਘ ਗੋਰਾ ਢਿੱਲੋਂ, ਸਾਬਕਾ ਸਰਪੰਚ ਗੁਰਬਖਸ਼ ਸਿੰਘ, ਸੁਖਮਨ ਸਿੰਘ ਮੱਲਾ, ਸਾਬਕਾ ਸਰਪੰਚ ਬਿੱਟੂੁ ਦਲ ਸਿੰਘ ਵਾਲਾ, ਗੁਲਸ਼ਨ ਸਿੰਘ ਰੋਮਾਣਾ, ਕਾਮਰੇਡ ਗੁਰਤੇਜ ਸਿੰਘ ਦਲ ਸਿੰਘ ਵਾਲਾ, ਬੇਅੰਤ ਸਿੰਘ ਲੰਭਵਾਲੀ, ਸਾਬਕਾ ਸਰਪੰਚ ਸੋਹਣ ਸਿੰਘ, ਸਾਬਕਾ ਸਰਪੰਚ ਕਰਮ ਸਿੰਘ ਬਾਜਾਖਾਨਾ, ਸਰਬਜੀਤ ਸਿੰਘ ਨੰਬਰਦਾਰ, ਮੋਦਨ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਸਾਬਕਾ ਪੰ ਚ, ਕਰਮਜੀਤ ਸਿੰਘ ਖੋਸਾ, ਪੱਪੂ ਗੋਇਲ ਪ੍ਰਧਾਨ ਵਪਾਰ ਮੰਡਲ ਸਰਕਲ ਬਾਜਾਖਾਨਾ, ਸਤਪਾਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਰਾਣਾ ਬਰਾੜ, ਪ੍ਰਭਦੀਪ ਸਿੰਘ ਬਾਜਾਖਾਨਾ, ਸਾਬਕਾ ਸਰਪੰਚ ਗੁਰਮੀਤ ਸਿੰਘ ਉਕੰਦਵਾਲਾ, ਭੁਪਿੰਦਰ ਸਿੰਘ ਉਕੰਦਵਾਲਾ, ਸਾਬਕਾ ਸਰਪੰਚ ਗੁਰਦਿੱਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।