ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ
ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕਿਲਾ ਨੌਂ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
06-10-2026