ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ’ਤੇ ਲੰਗਰ ਲਗਾਇਆ
ਕੋਟਕਪੂਰਾ, 6 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਬਾਈਪਾਸ ਬਠਿੰਡਾ-ਫ਼ਰੀਦਕੋਟ ਰੋਡ ’ਤੇ ਨਿਪਾਲੀ ਢਾਬੇ ਦੇ ਨਜ਼ਦੀਕ ਪੈਟਰੋਲ ਪੰਪ ’ਤੇ ਠੇਕੇਦਾਰ ਦਰਸ਼ਨ ਸਿੰਘ ਅਤੇ ਠੇਕੇਦਾਰ ਗੁਰਦੇਵ ਸਿੰਘ ਦੇ ਪਰਿਵਾਰ ਵਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ’ਤੇ ਪੰਜਵਾਂ ਲੰਗਰ ਲਗਾਇਆ ਗਿਆ। ਇਸ ਮੌਕੇ ਠੇਕੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸਤਿਗੁਰਾਂ ਦੀ ਅਪਾਰ ਕਿਰਪਾ ਸਦਕਾ ਸਮੁੱਚੇ ਪਰਿਵਾਰ ਵਲੋਂ ਆਪਣੀ ਕਿਰਤ-ਕਮਾਈ ਨੂੰ ਸਫ਼ਲ ਬਣਾਉਣ ਵਾਸਤੇ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ’ਤੇ ਹਰੇਕ ਸਾਲ ਸੰਗਤ ਵਾਸਤੇ ਦਿਹਾਤੀ ਕੋਠੇ ਪੰਚਾਇਤ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਗੁਰੂ ਕਾ ਲੰਗਰ ਲਗਾਇਆ ਜਾਂਦਾ ਹੈ।
ਅਜੀਤ ਡੈਸਕ
07-10-2026