ਐਡਵੋਕੇਟ ਸੰਧਵਾਂ ਵਲੋਂ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ
ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਵਾਰਡ ਨੰਬਰ-5 ਤੋਂ ਅੱਜ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ ਕੀਤੀ ਗਈ। ਬੀਰਇੰਦਰ ਸਿੰਘ ਐਡਵੋਕੇਟ ਭਰਾ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਹਲਕੇ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਹਰਿਮੰਦਰ ਸਾਹਿਬ ਸਮੇਤ ਹੋਰ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ।
ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਵਾਰਡ ਨੰਬਰ-5 ਤੋਂ ਅੱਜ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ ਕੀਤੀ ਗਈ। ਬੀਰਇੰਦਰ ਸਿੰਘ ਐਡਵੋਕੇਟ ਭਰਾ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਹਲਕੇ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਹਰਿਮੰਦਰ ਸਾਹਿਬ ਸਮੇਤ ਹੋਰ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨਾਂ ’ਤੇ ਜਾਣ ਵਾਸਤੇ ਕਈ ਪਰਿਵਾਰ ਆਰਥਿਕ ਪੱਖੋਂ ਅਸਮਰਥ ਹੁੰਦੇ ਹਨ, ਜਿਨਾਂ ਲਈ ਪੰਜਾਬ ਸਰਕਾਰ ਵਲੋਂ ਬੱਸਾਂ ਚਲਾਈਆਂ ਗਈਆਂ ਹਨ। ਇਸ ਮੌਕੇ ਕੌਂਸਲਰ ਮਨਪ੍ਰੀਤ ਕੌਰ ਵਿਰਦੀ, ਸਵਰਨ ਸਿੰਘ ਵਿਰਦੀ, ਗੁਰਮੀਤ ਸਿੰਘ ਆਰੇ ਵਾਲਾ ਚੇਅਰਮੈਨ, ਨਰੇਸ਼ ਸਿੰਗਲਾ, ਸੁਖਦੇਵ ਪਦਮ ਸਮੇਤ ਹੋਰ ਵੀ ਇਲਾਕਾ ਵਾਸੀ ਹਾਜ਼ਰ ਸਨ।