09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਛਾਏ

ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਟੇਬਲ ਟੈਨਿਸ ਦੇ ਮੁਕਾਬਲੇ ਵਿਚ ਛੇਵੀਂ ਜਮਾਤ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਿਲ ਕੀਤਾ।

ਅਜੀਤ ਡੈਸਕ 09-10-2026
ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਟੇਬਲ ਟੈਨਿਸ ਦੇ ਮੁਕਾਬਲੇ ਵਿਚ ਛੇਵੀਂ ਜਮਾਤ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਿਲ ਕੀਤਾ। ਇਸੇ ਤਰ੍ਹਾਂ ਜੂਡੋ ਦੇ ਮੁਕਾਬਲੇ ਵਿਚ ਨੌਵੀਂ ਜਮਾਤ ਦੇ ਵਿਦਿਆਰਥੀ ਪੁਸ਼ਪਗੈਰੀ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਸਹੀ ਦਿਸ਼ਾ ਵਿਚ ਕੀਤੀ ਗਈ ਮਿਹਨਤ ਹਮੇਸ਼ਾ ਰੰਗ ਲਿਆਉਂਦੀ ਹੈ। ਉਨ੍ਹਾਂ ਨੇ ਤਗਮਾ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਕੇ ਵੱਡੀਆਂ ਪ੍ਰਾਪਤੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਸਕੂਲ ਮੁਖੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿੱਦਿਅਕ ਗਤੀਵਿਧੀਆਂ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਟਾਫ਼ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗਡਾਊਨ ਦੀ ਭੰਨ-ਤੋੜ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।