ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਡਰਾਇੰਗ ਅਤੇ ਆਰਟ ਮੁਕਾਬਲਾ ਕਰਵਾਇਆ
ਫ਼ਰੀਦਕੋਟ, 8 ਅਕਤੂਬਰ (ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਅਤੇ ਆਰਟ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਡਰਾਇੰਗ ਮੁਕਾਬਲਿਆਂ ਦੀ ਲੜੀ ਤਹਿਤ ਕਰਵਾਇਆ ਗਿਆ।
ਅਜੀਤ ਡੈਸਕ
09-10-2026