13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ- ਬਰਾੜ

ਬਾਜਾਖਾਨਾ, 11 ਅਕਤੂਬਰ (ਜੀਵਨ ਗਰਗ)-ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਬੜੀ ਸੂਝਬੂਝ ਤੋਂ ਕੰਮ ਲੈਂਦਿਆਂ ਲੰਮੀ ਸੋਚ ਵਿਚਾਰ ਤੋਂ ਬਾਅਦ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਕਰਕੇ ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਵੇਗੀ।

ਅਜੀਤ ਡੈਸਕ 12-10-2026
ਬਾਜਾਖਾਨਾ, 11 ਅਕਤੂਬਰ (ਜੀਵਨ ਗਰਗ)-ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਬੜੀ ਸੂਝਬੂਝ ਤੋਂ ਕੰਮ ਲੈਂਦਿਆਂ ਲੰਮੀ ਸੋਚ ਵਿਚਾਰ ਤੋਂ ਬਾਅਦ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਕਰਕੇ ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਬਹੁਤ ਹੀ ਮਿਹਨਤੀ, ਇਮਾਨਦਾਰ ਤੇ ਬਿਲਕੁਲ ਬੇਦਾਗ ਵਿਅਕਤੀ ਹਨ। ਇਸ ਲਈ ਕਾਂਗਰਸ ਪਾਰਟੀ ਨੂੰ ਉਨ੍ਹਾਂ ’ਤੇ ਪੂਰਨ ਭਰੋਸਾ ਹੋਣ ਕਰਕੇ ਕਾਂਗਰਸ ਪਾਰਟੀ ਉਨ੍ਹਾਂ ਦੀ ਅਗਵਾਈ ਪੂਰੀ ਤਰ੍ਹਾਂ ਇਕਜੁਟ ਹੋ ਕਿ ਪਾਰਟੀ ਲਈ ਮਿਹਨਤ ਕਰੇਗੀ ਤਾਂ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਫ਼ਲਤਾ ਹਾਸਿਲ ਕਰ ਸਕੇ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਭਗਤ ਸਿੰਘ ਚਹਿਲ, ਸਾਬਕਾ ਸਰਪੰਚ ਲਛਮਣ ਸਿੰਘ, ਜਗਨੂੰ ਬਰਾੜ, ਰਾਮ ਸਿੰਘ ਬਰਾੜ, ਜਗਤਾਰ ਸਿੰਘ ਬਰਾੜ, ਜੀਤ ਸਿੰਘ ਢਿੱਲੋਂ, ਲਛਮਣ ਸਿੰਘ ਲੰਭਵਾਲੀ, ਭੁਪਿੰਦਰ ਸਿੰਘ ਮੱਲਾ, ਸਾਬਕਾ ਸਰਪੰਚ ਹਰਨੇਕ ਸਿੰਘ, ਡਾ. ਸੁਖਦੇਵ ਸਿੰਘ, ਸਾਬਕਾ ਸਰਪੰਚ ਸ਼ਿੰਦਰਪਾਲ ਸਿੰਘ ਡੋਡ, ਸਾਬਕਾ ਸਰਪੰਚ ਬਲਵੰਤ ਸਿੰਘ, ਸਾਬਕਾ ਸਰਪੰਚ ਪਿ੍ਰਤਪਾਲ ਸਿੰਘ ਲਾਲੀ ਬਰਾੜ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੰਗਲ ਦੀ ਅਗਵਾਈ ’ਚ ਹਰਸਿਮਰਤ ਕੌਰ ਬਾਦਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।