12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਾਬਕਾ ਵਿਧਾਇਕ ਵਲੋਂ ਡੋਰ ਟੂ ਡੋਰ ਲੋਕਾਂ ਨਾਲ ਰਾਬਤਾ ਸ਼ੁਰੂ

ਕੋਟਕਪੂਰਾ, 11 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤਹਿਤ ਹਰ ਹਲਕੇ ਵਿਚ ਪਾਰਟੀ ਆਗੂਆਂ ਵਲੋਂ ਡੋਰ ਟੂ ਡੋਰ ਲੋਕਾਂ ਨਾਲ ਰਾਬਤਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਡੋਰ ਟੂ ਡੋਰ ਕੰਪੇਨ ਸ਼ੁਰੂ ਕੀਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ।

ਅਜੀਤ ਡੈਸਕ 12-10-2026
ਕੋਟਕਪੂਰਾ, 11 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤਹਿਤ ਹਰ ਹਲਕੇ ਵਿਚ ਪਾਰਟੀ ਆਗੂਆਂ ਵਲੋਂ ਡੋਰ ਟੂ ਡੋਰ ਲੋਕਾਂ ਨਾਲ ਰਾਬਤਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਡੋਰ ਟੂ ਡੋਰ ਕੰਪੇਨ ਸ਼ੁਰੂ ਕੀਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਕੋਟਕਪੂਰਾ ਹਲਕੇ ਦੇ ਸਰਕਲ ਮਚਾਕੀ ਮੱਲ ਸਿੰਘ, ਚਹਿਲ, ਕੋਠੇ ਦਿਹਾਤੀ ਸਰਕਲਾਂ ਵਿਚ ਘਰ ਘਰ ਜਾ ਕੇ ਪਾਰਟੀ ਦੇ ਪ੍ਰਚਾਰਕ ਪੋਸਟਰ ਵੰਡੇ ਗਏ। ਸਾਬਕਾ ਵਿਧਾਇਕ ਨੇ ਕਿਹਾ ਕਿ ਪਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਤੇ ਹਲਕੇ ਵਿਚ ਹਰ ਘਰ ਦਾ ਕੁੰਡਾ ਖੜਕਾਇਆ ਜਾਵੇਗਾ। ਇਸ ਮੌਕੇ ਨਾਹਰ ਸਿੰਘ ਮਚਾਕੀ, ਸਾਬਕਾ ਚੇਅਰਮੈਨ ਜਸਪਾਲ ਸਿੰਘ ਮੋੜ, ਸੁਰਜੀਤ ਸਿੰਘ ਜ਼ੈਲਦਾਰ, ਅਮਨਾ ਸੰਧੂ ਸਿੱਖਾਂ ਵਾਲਾ, ਹੈਪੀ ਬਰਾੜ ਚੱਕ ਕਲਿਆਣ, ਲਾਲਜੀਤ ਸਿੰਘ ਢਿੱਲੋਂ, ਨਿਰਮਲ ਸਿੰਘ ਵੜਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਦੀਪ ਸਿੰਘ ਮਿਸ਼ਰੀ ਵਾਲਾ ਸਾਬਕਾ ਸਰਪੰਚ, ਸੋਨੀ ਭਾਊ ਕਿਸਾਨ ਵਿੰਗ ਪ੍ਰਧਾਨ, ਹੈਪੀ ਬਰਾੜ ਖਾਰਾ, ਰਣਜੀਤ ਸਿੰਘ ਥਾੜਾ ਯੂਥ ਪ੍ਰਧਾਨ ਸਮੇਤ ਹੋਰ ਵੀ ਪਾਰਟੀ ਵਰਕਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਹਰੀ ਪ੍ਰਕਾਸ਼ ਸ਼ਰਮਾ ਬਰਗਾੜੀ ਨੂੰ ਸੈਂਕੜੇ ਲੋਕਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।