12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਿੱਜੀ ਕਬਜ਼ੇ/ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਦੀ ਸਾਫ਼ ਸਫਾਈ ਸੰਬੰਧੀ ਹੁਕਮ ਜਾਰੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿਚ ਕੂੜੇ-ਕਰਕਟ ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀ ਬੀਮਾਰੀਆਂ ਦੇ ਬਚਾਅ ਲਈ ਅਗਾਉਂ ਢੁੱਕਵੇ ਪ੍ਰਬੰਧ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ਼-ਸਫ਼ਾਈ ਆਪਣੇ ਪੱਧਰ ’ਤੇ ਕਰਵਾਉਣੀ ਯਕੀਨੀ ਬਣਾਉਣਗੇ।

ਅਜੀਤ ਡੈਸਕ 12-10-2026
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿਚ ਕੂੜੇ-ਕਰਕਟ ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀ ਬੀਮਾਰੀਆਂ ਦੇ ਬਚਾਅ ਲਈ ਅਗਾਉਂ ਢੁੱਕਵੇ ਪ੍ਰਬੰਧ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ਼-ਸਫ਼ਾਈ ਆਪਣੇ ਪੱਧਰ ’ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਵਾੜ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ। ਇਹ ਹੁਕਮ 2 ਦਸੰਬਰ 2026 ਤੱਕ ਲਾਗੂ ਰਹੇਗਾ।
ਪਿਛਲੀ ਖ਼ਬਰ ਤਰਪਾਲਾਂ ਦੀ ਘਾਟ ਕਾਰਨ ਕਿਸਾਨਾਂ ਦੀ ਫ਼ਸਲ ਮੀਂਹ ਦੇ ਪਾਣੀ ’ਚ ਰੁੜੀ ਅਗਲੀ ਖ਼ਬਰ ਹਰੀ ਪ੍ਰਕਾਸ਼ ਸ਼ਰਮਾ ਬਰਗਾੜੀ ਨੂੰ ਸੈਂਕੜੇ ਲੋਕਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।