20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮਲੋਟ, 19 ਅਕਤੂਬਰ (ਪਾਟਿਲ)-ਡੀ. ਏ.

ਅਜੀਤ ਡੈਸਕ 20-10-2026
ਮਲੋਟ, 19 ਅਕਤੂਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਵਿਜੇਦਸ਼ਮੀ ਨਾਲ ਸੰਬੰਧਿਤ ਆਪਣੇ ਵਿਚਾਰ ਤੇ ਕਵਿਤਾਵਾਂ ਪੇਸ਼ ਕੀਤੀਆਂ। ਉਨ੍ਹਾਂ ਸਾਰੀ ਮਨੁੱਖਤਾ ਦੀ ਭਲਾਈ, ਖ਼ੁਸ਼ੀ, ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇੇ ਬੁਰਾਈ ਦੇ ਪ੍ਰਤੀਕ ਰਾਵਣ ਨੂੰ ਸਾੜਿਆ ਗਿਆ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਸਾਰਿਆਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਹਮੇਸ਼ਾ ਚੰਗਿਆਈ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਬੁਰਾਈ ਨੂੰ ਤਿਆਗਣਾ ਚਾਹੀਦਾ ਹੈ ਅਤੇ ਹਮੇਸ਼ਾ ਚੰਗਿਆਈ ਨੂੰ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਬੱਚੇ ਮੌਜੂਦ ਸਨ।
ਪਿਛਲੀ ਖ਼ਬਰ ਲਹਿਰਾਗਾਗਾ ਹਾਦਸੇ ਦੇ ਮ੍ਰਿਤਕਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਧਰਨਾ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।