ਸਪੀਕਰ ਸੰਧਵਾਂ ਨੇ ਨਿਊ ਗਰੀਨ ਇਨਕਲੇਵ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ
ਕੋਟਕਪੁਰਾ, 19 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਊ ਗਰੀਨ ਇੰਨਕਲੇਵ, ਸਿੱਖਾਂਵਾਲਾ ਰੋਡ ਕੋਟਕਪੂਰਾ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣਾ ਵਿਕਾਸ ਕਾਰਜਾਂ ਦਾ ਅਹਿਮ ਹਿੱਸਾ ਹੈ।
ਅਜੀਤ ਡੈਸਕ
20-10-2026