ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
* ਵਿਧਾਇਕ ਅਮੋਲਕ ਸਿੰਘ ਦੇ ਘਰ ਦੇ ਗੇਟ ’ਤੇ ਚਿਪਕਾਇਆ ਪੱਤਰ
ਜੈਤੋ, 19 ਅਕਤੂਬਰ (ਰੋੜੀਕਪੂਰਾ, ਗਾਬੜੀਆ)-ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਨੂੰ ਲੈ ਕੇ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਅਮੋਲਕ ਸਿੰਘ ਦੇ ਘਰ ਦੇ ਗੇਟ ਅੱਗੇ ਲਾਹਨਤੀ ਪੱਤਰ ਚਿਪਕਾ ਕੇ ਰੋਸ ਜ਼ਾਹਿਰ ਕੀਤਾ ਅਤੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਉਠਾਈ।
ਜੈਤੋ, 19 ਅਕਤੂਬਰ (ਰੋੜੀਕਪੂਰਾ, ਗਾਬੜੀਆ)-ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਨੂੰ ਲੈ ਕੇ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਅਮੋਲਕ ਸਿੰਘ ਦੇ ਘਰ ਦੇ ਗੇਟ ਅੱਗੇ ਲਾਹਨਤੀ ਪੱਤਰ ਚਿਪਕਾ ਕੇ ਰੋਸ ਜ਼ਾਹਿਰ ਕੀਤਾ ਅਤੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਉਠਾਈ। ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸੰਦੀਪ ਕੌਰ ਖ਼ਾਲਸਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਨੈਬ ਸਿੰਘ ਭਗਤੂਆਣਾ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਦਰਸ਼ਨ ਸਿੰਘ ਬਾਜਾਖਾਨਾ, ਰਣਦੀਪ ਸਿੰਘ ਰਾਣਾ, ਛਿੰਦਰਪਾਲ ਸਿੰਘ ਜੈਤੋ, ਬਲਵਿੰਦਰ ਸਿੰਘ ਬਾਜਾਖਾਨਾ, ਸੁਰਜੀਤ ਸਿੰਘ ਸੇਵੇਵਾਲਾ ਅਤੇ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਾਰਨ ਲੋਕਾਂ ਵਿਚ ਰੋਸ ਵਧ ਰਿਹਾ ਹੈ। ਬੁਲਾਰਿਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਪੀੜਤ ਧਿਰ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣ।