20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਿਸਾਨ ਜਥੇਬੰਦੀਆਂ ਨੇ ਵਿਧਾਇਕ ਦੀ ਰਿਹਾਇਸ਼ ਅੱਗੇ ਦਿੱਤਾ ਰੋਸ ਧਰਨਾ

ਜੈਤੋ, 19 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਪਰਮਿੰਦਰ ਸਿੰਘ ਝੋਟਾ ਦੇ ਕਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਨਸ਼ਾ ਤਸਕਰੀ ਦੇ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਅਤੇ ਹੋਰਨਾਂ ਜਨਤਕ ਜਥੇਬੰਦੀਆਂ ਤੇ ਇਨਸਾਫ਼ ਪਸੰਦ ਲੋਕਾਂ ਵਲੋਂ ਬਣਾਈ ਗਈ ਇਨਸਾਫ਼ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਅੱਜ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬੁਲਾਰਿਆਂ ਨੇ ਨਸ਼ਾ ਤਸਕਰੀ ਦੇ ਵੱਡੇ ਕਾਰੋਬਾਰੀਆਂ ਅਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲੇ ਰਾਜਸੀ ਤੇ ਪ੍ਰਸ਼ਾਸਨਿਕ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਧਰਨੇ ਦੌਰਾਨ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਹਾਦਸੇ ’ਚ ਮਾਰੇ ਗਏ ਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਸਾਨ ਯੂਨੀਅਨ ਆਗੂ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ 20-10-2026
ਜੈਤੋ, 19 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਪਰਮਿੰਦਰ ਸਿੰਘ ਝੋਟਾ ਦੇ ਕਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਨਸ਼ਾ ਤਸਕਰੀ ਦੇ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਅਤੇ ਹੋਰਨਾਂ ਜਨਤਕ ਜਥੇਬੰਦੀਆਂ ਤੇ ਇਨਸਾਫ਼ ਪਸੰਦ ਲੋਕਾਂ ਵਲੋਂ ਬਣਾਈ ਗਈ ਇਨਸਾਫ਼ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਅੱਜ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬੁਲਾਰਿਆਂ ਨੇ ਨਸ਼ਾ ਤਸਕਰੀ ਦੇ ਵੱਡੇ ਕਾਰੋਬਾਰੀਆਂ ਅਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲੇ ਰਾਜਸੀ ਤੇ ਪ੍ਰਸ਼ਾਸਨਿਕ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਧਰਨੇ ਦੀ ਸ਼ੁਰੂਆਤ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਹਾਦਸੇ ਵਿਚ ਜਾਨਾਂ ਗੁਆਉਣ ਵਾਲੇ ਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਨਸ਼ਾ ਤਸਕਰੀ ਦੇ ਵੱਡੇ ਕਾਰੋਬਾਰੀਆਂ ਦੇ ਨਾਲ-ਨਾਲ ਉਨ੍ਹਾਂ ਨੂੰ ਕਥਿਤ ਸਿਆਸੀ ਤੇ ਪ੍ਰਸ਼ਾਸਨਿਕ ਸਰਪ੍ਰਸਤੀ ਦੇਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਇਲਾਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਉਠਾਈ ਗਈ। ਬੁਲਾਰਿਆਂ ਨੇ ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਗੈਂਗਸਟਰਾਂ ਵਿਚਕਾਰ ਕਥਿਤ ਗੱਠਜੋੜ ਨੂੰ ਤੋੜਨ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਵਿਚ ਸ਼ਾਮਿਲ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕੌਮਾਂਤਰੀ ਪੱਧਰ ’ਤੇ ਫ਼ੈਲੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ, ਸਿੰਥੈਟਿਕ ਨਸ਼ੇ ਤਿਆਰ ਕਰਨ ਵਾਲੀਆਂ ਫ਼ੈਕਟਰੀਆਂ ਬੰਦ ਕਰਵਾਉਣ, ਸਰਹੱਦਾਂ ’ਤੇ ਚੌਕਸੀ ਵਧਾਉਣ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਦੌਰਾਨ ਨਸ਼ੇ ਤੋਂ ਪੀੜਤ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਉਨ੍ਹਾਂ ਦੇ ਇਲਾਜ ਅਤੇ ਮੁੜ-ਵਸੇਬੇ ਲਈ ਪ੍ਰਭਾਵਸ਼ਾਲੀ ਨੀਤੀ ਬਣਾਈ ਜਾਵੇ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਜਸਪ੍ਰੀਤ ਸਿੰਘ ਜੈਤੋ, ਨਿਰਮਲ ਸਿੰਘ ਜਿਓਣਵਾਲਾ, ਬਲਾਕ ਜੈਤੋ ਦੇ ਆਗੂ ਛਿੰਦਾ ਸਿੰਘ ਦਲ ਸਿੰਘ ਵਾਲਾ ਤੇ ਚਰਨਜੀਤ ਸਿੰਘ ਰਣ ਸਿੰਘ ਵਾਲਾ, ਬਲਾਕ ਕੋਟਕਪੂਰਾ ਦੇ ਆਗੂ ਸੇਵਕ ਸਿੰਘ ਜਿਓਣਵਾਲਾ, ਬਲਦੇਵ ਸਿੰਘ ਮੱਤਾ, ਬਲਜਿੰਦਰ ਸਿੰਘ ਔਲਖ, ਸੁਖਪ੍ਰੀਤ ਸਿੰਘ ਜੈਤੋ, ਇਕਾਈ ਪ੍ਰਧਾਨ ਬੂਟਾ ਸਿੰਘ ਵੜਿੰਗ ਰੋੜੀਕਪੂਰਾ, ਵਿੱਕੀ ਜੈਤੋ, ਜਗਦੀਪ ਸਿੰਘ ਘਣੀਆਂ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਸਿਮਰਨਜੀਤ ਕੌਰ ਰੋੜੀਕਪੂਰਾ ਸਮੇਤ ਲੋਕ ਪੱਖੀ ਕਲਾਕਾਰ ਹਰਬੰਸ ਸਿੰਘ ਘਣੀਆਂ ਨੇ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਬਲਾਕ ਜੈਤੋ ਦੇ ਆਗੂ ਬਲਜੀਤ ਸਿੰਘ ਢੈਪਈ, ਜਸਵਿੰਦਰ ਸਿੰਘ ਸੇਢਾ ਸਿੰਘ ਵਾਲਾ, ਦਿਲਬਾਗ ਸਿੰਘ ਮੱਤਾ, ਰਣਜੀਤ ਸਿੰਘ ਮੱਲਾ, ਨਛੱਤਰ ਸਿੰਘ ਘਣੀਆਂ, ਸੁਖਦੇਵ ਸਿੰਘ ਰਾਮੂਵਾਲਾ, ਸ਼ੇਰ ਸਿੰਘ ਵਾੜਾ ਭਾਈਕਾ ਅਤੇ ਹਰਭਜਨ ਸਿੰਘ ਕਾਸਿਮ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਲੋਕਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਮੀਟਿੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ * ਵਿਧਾਇਕ ਅਮੋਲਕ ਸਿੰਘ ਦੇ ਘਰ ਦੇ ਗੇਟ ’ਤੇ ਚਿਪਕਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।